Air India Express ਦੀਆਂ 90 ਉਡਾਣਾਂ ਰੱਦ, ਹਵਾਈ ਅੱਡੇ 'ਤੇ ਫਸੇ ਕਈ ਯਾਤਰੀ, ਅੱਖਾਂ 'ਚੋਂ ਨਿਕਲੇ ਹੰਝੂ

Air India Express ਦੀਆਂ 90 ਉਡਾਣਾਂ ਰੱਦ, ਹਵਾਈ ਅੱਡੇ 'ਤੇ ਫਸੇ ਕਈ ਯਾਤਰੀ, ਅੱਖਾਂ 'ਚੋਂ ਨਿਕਲੇ ਹੰਝੂ

ਨੈਸ਼ਨਲ ਡੈਸਕ : ਏਅਰ ਇੰਡੀਆ ਐਕਸਪ੍ਰੈਸ ਦੀਆਂ 90 ਉਡਾਣਾਂ ਬੁੱਧਵਾਰ ਨੂੰ ਉਸ ਸਮੇਂ ਅਚਾਨਕ ਰੱਦ ਕਰ ਦਿੱਤੀਆਂ ਗਈਆਂ, ਜਦੋਂ ਸੀਨੀਅਰ ਚਾਲਕ ਦਲ ਦੇ ਮੈਂਬਰਾਂ ਨੇ ਰਾਤ ਭਰ ਸਮੂਹਿਕ ਬੀਮਾਰੀ ਦੀ ਛੁੱਟੀ ਲੈ ਲਈ। ਉਡਾਣਾਂ ਰੱਦ ਹੋਣ ਕਾਰਨ ਬਹੁਤ ਸਾਰੇ ਯਾਤਰੀ ਫਸ ਗਏ, ਜਿਸ ਕਾਰਨ ਉਹਨਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧ ਵਿਚ ਜਦੋਂ ਏਅਰ ਇੰਡੀਆ ਐਕਸਪ੍ਰੈਸ ਨੇ ਕਿਹਾ ਹੈ ਕਿ ਪੂਰੀ ਰਿਫੰਡ ਜਾਂ ਕਿਸੇ ਹੋਰ ਤਰੀਕ ਲਈ ਮੁਫ਼ਤ ਰੀਸ਼ਡਿਊਲਿੰਗ ਪ੍ਰਦਾਨ ਕੀਤੀ ਜਾਵੇਗੀ, ਯਾਤਰੀਆਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਕੋਲ ਰਿਫੰਡ ਬਾਰੇ ਅਜੇ ਕੋਈ ਅਪਡੇਟ ਨਹੀਂ ਹੈ। 

ਇਹ ਵੀ ਪੜ੍ਹੋ -  'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'

ਦੱਸ ਦੇਈਏ ਕਿ ਉਡਾਣਾਂ ਰੱਦ ਹੋਣ ਕਾਰਨ ਦਿੱਲੀ, ਤਿਰੂਵਨੰਤਪੁਰਮ ਅਤੇ ਹੋਰ ਹਵਾਈ ਅੱਡਿਆਂ 'ਤੇ ਯਾਤਰੀ ਫਸੇ ਹੋਏ ਦੇਖੇ ਗਏ। ਇਸ ਦੌਰਾਨ ਭੋਜਨ ਦੀ ਕਮੀ, ਪਖਾਨੇ ਦੀ ਅਣਉਪਲਬਧਤਾ ਵਰਗੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ 85 ਸਾਲਾ ਔਰਤ ਪ੍ਰੇਮਾ ਏਕਨਾਥ ਪਟੇਲ ਨੇ ਭੋਜਨ ਅਤੇ ਪਖਾਨੇ ਦੇ ਖ਼ਰਾਬ ਪ੍ਰਬੰਧਾਂ ਦੀ ਸ਼ਿਕਾਇਤ ਕੀਤੀ। ਉਸ ਨੇ ਕਿਹਾ, "ਅਸੀਂ ਸਵੇਰੇ 3 ਵਜੇ ਇੱਥੇ ਪਹੁੰਚੇ ਅਤੇ ਏਅਰਪੋਰਟ ਤੋਂ ਬਾਹਰ ਆਏ। ਮੈਂ ਚਾਰ ਤੋਂ ਪੰਜ ਘੰਟੇ ਤੱਕ ਆਪਣੇ ਆਪ 'ਤੇ ਕਾਬੂ ਰੱਖਿਆ ਕਿਉਂਕਿ ਉੱਥੇ ਟਾਇਲਟ ਦੀ ਸਹੂਲਤ ਨਹੀਂ ਸੀ। ਮੈਂ ਪਹਿਲਾਂ ਕਦੇ ਇੰਨਾ ਦੁੱਖ ਨਹੀਂ ਝੱਲਿਆ ਸੀ।"

ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ਇਕ ਹੋਰ ਯਾਤਰੀ ਨੇ ਮਾੜੇ ਪ੍ਰਬੰਧਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਟਾਫ ਸ਼ਿਫਟਾਂ ਬਦਲਦਾ ਰਹਿੰਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉਚਿਤ ਹੱਲ ਨਹੀਂ ਹੁੰਦਾ। ਉਸ ਵਿਅਕਤੀ ਨੇ ਕਿਹਾ, "ਅਸੀਂ ਏਆਈਈ ਦੀ ਉਡਾਣ 'ਤੇ ਪੁਣੇ ਤੋਂ ਦਿੱਲੀ ਆਏ ਸੀ ਅਤੇ ਸ਼੍ਰੀਨਗਰ ਲਈ ਸਾਡੀ ਕਨੈਕਟਿੰਗ ਫਲਾਈਟ ਰੱਦ ਕਰ ਦਿੱਤੀ ਗਈ ਸੀ। ਹਾਲਾਂਕਿ, ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਇਹ ਕਿਉਂ ਰੱਦ ਕੀਤੀ ਗਈ। ਸਟਾਫ ਸਹੀ ਢੰਗ ਨਾਲ ਜਵਾਬ ਨਹੀਂ ਦੇ ਰਿਹਾ ਸੀ ਅਤੇ ਸਾਨੂੰ ਰੋਕਿਆ ਜਾ ਰਿਹਾ ਸੀ।"

ਇਹ ਵੀ ਪੜ੍ਹੋ - ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ ਅੱਜ ਦਾ ਰੇਟ

ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਟਾਇਲਟ ਠੀਕ ਤਰੀਕੇ ਨਾਲ ਨਹੀਂ ਮਿਲ ਰਿਹਾ। ਇਸ ਲਈ ਉਨ੍ਹਾਂ ਨੂੰ ਡੇਢ ਕਿਲੋਮੀਟਰ ਤੱਕ ਪੈਦਲ ਜਾਣਾ ਪੈਂਦਾ ਹੈ। ਉਸ ਨੇ ਕਿਹਾ, "ਮੇਰੀ ਇੱਕ ਦਾਦੀ ਹੈ। ਉਸ ਤੋਂ ਟਾਇਲਟ ਜਾਣ ਲਈ ਇੰਨਾ ਤੁਰਨ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ?" ਲੋਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਕਿ ਉਡਾਣਾਂ ਰੱਦ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਟਿਕਟਾਂ ਦਾ ਰਿਫੰਡ ਨਹੀਂ ਮਿਲਿਆ। ਇੱਕ ਵਿਅਕਤੀ ਨੇ ਕਿਹਾ, "ਸਾਨੂੰ ਕੋਈ ਰਿਫੰਡ ਨਹੀਂ ਮਿਲਿਆ ਅਤੇ ਕਈ ਲੋਕਾਂ ਨੇ ਸਟਾਫ ਨਾਲ ਲੜਾਈ ਕੀਤੀ ਪਰ ਕੋਈ ਸਹਾਇਤਾ ਨਹੀਂ ਮਿਲੀ। ਅਸੀਂ ਹੁਣ ਇੱਕ ਹੋਟਲ ਜਾ ਰਹੇ ਹਾਂ।" ਹਾਲਾਂਕਿ, ਏਅਰ ਇੰਡੀਆ ਐਕਸਪ੍ਰੈਸ ਨੇ ਉਡਾਣ ਦੇਰੀ ਅਤੇ ਰੱਦ ਹੋਣ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫ਼ੀ ਮੰਗੀ ਹੈ। ਮੁਸਾਫਰਾਂ ਨੂੰ ਰਿਫੰਡ ਅਤੇ ਰੀਸ਼ਡਿਊਲਿੰਗ ਸਹਾਇਤਾ ਲਈ ਏਅਰਲਾਈਨ ਦੀ ਸਾਈਟ ਜਾਂ ਵਟਸਐਪ 'ਤੇ ਸਹੂਲਤ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ - UPI ਦੇ ਇਸਤੇਮਾਲ ਨਾਲ ਲੋੜ ਤੋਂ ਵੱਧ ਖ਼ਰਚ ਕਰ ਰਹੇ ਨੇ 75 ਫ਼ੀਸਦੀ ਭਾਰਤੀ, ਬਣੀ ਚਿੰਤਾ ਦਾ ਵਿਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS