ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ AAP 'ਚ ਸ਼ਾਮਲ (ਵੀਡੀਓ)

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ AAP 'ਚ ਸ਼ਾਮਲ (ਵੀਡੀਓ)

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕੀਤੀ।

ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਕੀਤਾ ਅਤੇ ਪਾਰਟੀ 'ਚ ਸੁਆਗਤ ਕੀਤਾ। ਮੁੱਖ ਮੰਤਰੀ ਮਾਨ ਨੇ ਰਸਮੀਂ ਤੌਰ 'ਤੇ ਉਨ੍ਹਾਂ ਨੂੰ ਪਾਰਟੀ 'ਚ ਸ਼ਮੂਲੀਅਤ ਕਰਵਾਈ।

ਦੱਸਣਯੋਗ ਹੈ ਕਿ ਹਰਦੀਪ ਸਿੰਘ ਬੁਟਰੇਲਾ ਨੇ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਦਿੱਤੀ ਟਿਕਟ ਵਾਪਸ ਕਰ ਦਿੱਤੀ ਸੀ ਅਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS