BJP ਉਮੀਦਵਾਰ ਰਵਨੀਤ ਬਿੱਟੂ ਨੇ ਭਰਿਆ ਨਾਮਜ਼ਦਗੀ ਪੇਪਰ, NOC ਲਈ ਜਮ੍ਹਾਂ ਕਰਵਾਉਣੇ ਪਏ 1.83 ਕਰੋੜ

BJP ਉਮੀਦਵਾਰ ਰਵਨੀਤ ਬਿੱਟੂ ਨੇ ਭਰਿਆ ਨਾਮਜ਼ਦਗੀ ਪੇਪਰ, NOC ਲਈ ਜਮ੍ਹਾਂ ਕਰਵਾਉਣੇ ਪਏ 1.83 ਕਰੋੜ

ਲੁਧਿਆਣਾ : ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।

ਨਾਮਜ਼ਦਗੀ ਭਰਨ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਅਤੇ ਦੁਰਗਾ ਮਾਤਾ ਦੇ ਮੰਦਰ ਮੱਥਾ ਟੇਕਿਆ ਅਤੇ ਨਾਮਜ਼ਦਗੀ ਪੇਪਰ ਭਰਨ ਤੋਂ ਬਾਅਦ ਰੋਡ ਸ਼ੋਅ ਕੱਢਿਆ। ਉਨ੍ਹਾਂ ਨੇ ਵੋਟਰਾਂ ਦੇ ਨਾਂ ਸੰਦੇਸ਼ 'ਚ ਕਿਹਾ ਕਿ ਉਹ ਭਾਜਪਾ ਦੀ ਸਰਕਾਰ ਬਣਨ 'ਤੇ ਸਨਅਤੀ ਸ਼ਹਿਰ ਨੂੰ ਦੇਸ਼ ਦਾ ਸ਼੍ਰੇਸ਼ਟ ਸ਼ਹਿਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਹੁਣ ਵਿਸ਼ਵ ਸ਼ਕਤੀਆਂ ਭਾਰਤ ਦੀ ਮਹੱਤਤਾ ਨੂੰ ਪਛਾਣਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS