ਭਿਆਨਕ ਗਰਮੀ ਕਾਰਨ 13 ਮਈ ਤੋਂ ਬਦਲਿਆ ਸਕੂਲਾਂ ਦਾ ਸਮਾਂ

ਭਿਆਨਕ ਗਰਮੀ ਕਾਰਨ 13 ਮਈ ਤੋਂ ਬਦਲਿਆ ਸਕੂਲਾਂ ਦਾ ਸਮਾਂ

ਊਨਾ- ਜ਼ਿਲ੍ਹਾ ਪ੍ਰਸ਼ਾਸਨ ਨੇ ਭਿਆਨ ਗਰਮੀ ਦੇ ਮੱਦੇਨਜ਼ਰ 13 ਮਈ ਤੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਕੀਤੀ ਹੈ। ਇਸ ਸੰਬੰਧ 'ਚ ਇਕ ਅਧਿਕਾਰਤ ੀਫਿਕੇਸ਼ਨ ਜਾਰੀ ਕੀਤੀ ਗਈ ਹੈ। ਊਨਾ 'ਚ ਜ਼ਿਆਦਾਤਰ ਤਾਪਮਾਨ 39.4 ਡਿਗਰੀ ਸੈਲਸੀਅਸ ਪਹੁੰਚਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। 

ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਅਧਿਕਾਰੀ ਜਤਿਨ ਲਾਲ ਨੇ ਆਦੇਸ਼ ਜਾਰੀ ਕੀਤਾ ਹੈ ਕਿ  ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ 13 ਮਈ ਤੋਂ ਸਵੇਰੇ 8 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਖੁੱਲਣਗੇ। ਸਕੂਲ 'ਚ ਛੁੱਟੀ ਅਤੇ ਸਵੇਰੇ ਹੋਣ ਵਾਲੀ ਪ੍ਰਾਰਥਨਾ ਦੇ ਸਮੇਂ 'ਚ ਕਟੌਤੀ ਰਾਹੀਂ ਘਟਨਾਏ ਗਏ ਸਮੇਂ ਦੀ ਭਰਪਾਈ ਕੀਤੀ ਜਾਵੇਗੀ। ੀਫਿਕੇਸ਼ਨ ਅਨੁਸਾਰ ਇਹ ਆਦੇਸ਼ ਸਾਰੇ ਪ੍ਰਾਇਮਰੀ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ 'ਤੇ ਲਾਗੂ ਹੋਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS