ਅਮਰਗੜ੍ਹ 'ਚ ਵੱਡੀ ਵਾਰਦਾਤ! ਕਤਲ ਕਰ ਕੇ ਨਾਲੇ 'ਚ ਸੁੱਟੀ ਔਰਤ ਦੀ ਲਾਸ਼

ਅਮਰਗੜ੍ਹ 'ਚ ਵੱਡੀ ਵਾਰਦਾਤ! ਕਤਲ ਕਰ ਕੇ ਨਾਲੇ 'ਚ ਸੁੱਟੀ ਔਰਤ ਦੀ ਲਾਸ਼

ਅਮਰਗੜ੍ਹ- ਮਾਲੇਰਕੋਟਲਾ-ਧੂਰੀ ਰੋਡ ਦੇ ਡਰੇਨ ’ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ। ਔਰਤ ਦੇ ਗਲੇ ’ਤੇ ਸੱਟ ਦੇ ਨਿਸ਼ਾਨ ਹੋਣ ਕਾਰਨ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹੁਤਾ ਨੇ ਖ਼ਤਮ ਕੀਤੀ ਜੀਵਨ ਲੀਲਾ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਅਮਰਗੜ੍ਹ ਥਾਣੇ ਦੇ ਐੱਸ. ਐੱਚ. ਓ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇਹ ਨੂੰ 72 ਘੰਟਿਆਂ ਲਈ ਮੁਰਦਾਘਰ ’ਚ ਰੱਖਿਆ ਗਿਆ ਹੈ। ਔਰਤ ਦੇ ਗਲੇ ’ਤੇ ਸੱਟ ਦੇ ਨਿਸ਼ਾਨ ਹਨ ਤੇ ਕੁਝ ਦੋਸ਼ੀਆਂ ਦੀ ਪਛਾਣ ਲਈ ਤਫਤੀਸ਼ ਜਾਰੀ ਹੈ, ਜੋ ਜਲਦੀ ਹੀ ਪੁਲਸ ਦੀ ਗ੍ਰਿਫਤ ’ਚ ਹੋਣਗੇ।। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS