ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਬਟਾਲਾ/ਘੁਮਾਣ (ਗੋਰਾਇਆ) : ਪੰਜਾਬ ਸਰਕਾਰ ਨੇ ਹੁਣ ਆਮ ਲੋਕਾਂ ਲਈ ਇਕ ਵੱਡੀ ਸੁਵਿਧਾ ਜਾਰੀ ਕਰਦਿਆਂ ਈਜ਼ੀ ਰਜਿਸਟਰੀ ਨਾਮਕ ਦੇਸ਼ ਦੀ ਪਹਿਲੀ ਪਾਰਦਰਸ਼ੀ ਸੰਪਤੀ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਹੁਣ ਚਾਹਵਾਨ ਸਾਰੇ ਲੋਕ ਘਰ ਬੈਠੇ ਹੀ ਕੇਵਲ 48 ਘੰਟਿਆਂ ਵਿੱਚ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ।

ਸਥਾਨਕ ਸਬ-ਤਹਿਸੀਲ ਵਿਚ ਆਨਲਾਈਨ ਪਹਿਲੀ ਈਜ਼ੀ ਰਜਿਸਟਰੀ ਕਰਦਿਆਂ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਈਜੀ ਰਜਿਸਟਰੀ ਪ੍ਰਣਾਲੀ ਨਾਲ ਸਬ-ਰਜਿਸਟਰਾਰ ਦੇ ਏਕਾਧਿਕਾਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਜਾਂ ਘਰੋਂ ਹੀ ਆਨ ਲਾਈਨ ਰਜਿਸਟਰੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖ਼ੁਆਰ ਨਹੀਂ ਹੋਣਾ ਪਾਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ 'ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਘਰ ਬੈਠ ਕੇ ਜੇਕਰ ਜ਼ਰੂਰਤ ਹੋਵੇ ਤਾਂ ਹੈਲਪ ਲਾਈਨ ਨੰਬਰਾਂ ਰਾਹੀਂ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ। ਨਵੀਂ ਪ੍ਰਨਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ ਲੈਣ, ਅਦਾਇਗੀ ਅਤੇ ਦਫ਼ਤਰ ਆਉਣ ਜਾਣ ਦੇ ਸਮਾਂ ਲੈਣ ਲਈ ਪਲ ਪਲ ਦੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲੇਗੀ।

ਉਨ੍ਹਾਂ ਦੱਸਿਆ ਕਿ ਰਜਿਸਟਰੀ ਦੀ ਫ਼ੀਸ ਦੇ ਭੁਗਤਾਨ ਲਈ ਬੈਂਕਾਂ ਵੱਲ ਨਹੀਂ ਭੱਜਣਾ ਪਵੇਗਾ। ਸਗੋਂ ਆਨਲਾਈਨ ਭੁਗਤਾਨ ਲਈ ਵਿਸ਼ੇਸ਼ ਗੇਟਵੇਅ ਨਾਗਰਿਕਾਂ ਨੂੰ ਡਿਜੀਟਲ ਲੈਣ-ਦੇਣ 'ਚ ਸਾਰੀਆਂ ਫ਼ੀਸਾਂ ਜਿਵੇਂ ਸਟੈਂਪ ਡਿਊਟੀ, ਰਜਿਸਟ੍ਰੇਸ਼ਨ ਫ਼ੀਸ ਦਾ ਭੁਗਤਾਨ ਕਰਨ ਦੀ ਆਗਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰੀ ਨੂੰ ਲੈ ਕੇ ਜੇਕਰ ਕਿਸੇ ਨੂੰ ਸ਼ਿਕਾਇਤ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਰਿਸ਼ਵਤ ਮੰਗਣ ਵਾਲੇ ਅਧਿਕਾਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵ੍ਹਟਸਐਪ ਰਾਹੀਂ ਮਿਲਦੀ ਰਹੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਦੇ ਨਾਲ ਏ.ਐੱਸ.ਐੱਮ. ਜਸਵੰਤ ਸਿੰਘ, ਟੀ.ਏ. ਅਮਿਤ ਕੁਮਾਰ, ਈਜ਼ੀ ਰਜਿਸਟਰੀ ਸਟਾਫ਼ ਸੁੱਖ ਸਿੰਘ ਅਤੇ ਧਰਮਿੰਦਰ ਸਿੰਘ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS