ਲਹਿਰਾਗਾਗਾ : ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਲਹਿਰਾਗਾਗਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਡੀਐੱਸਪੀ ਦੀਪਇੰਦਰਪਾਲ ਸਿੰਘ ਜੇਜੀ ਦੀ ਅਗਵਾਈ ਵਿੱਚ 30 ਲੱਖ ਰੁਪਏ ਦੇ ਚੋਰੀ ਦੇ ਸਾਮਾਨ, ਚੋਰੀ ਦੀ ਗੱਡੀ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਦਪਿੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹਲਕੇ ਦੇ ਪਿੰਡ ਚੂੜਲਕਲਾਂ ਵਿਖੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਦੇ 'ਚ ਕਰੀਬ 30 ਲੱਖ ਰੁਪਏ ਦੀ ਚੋਰੀ ਹੋ ਗਈ ਸੀ, ਜਿਸ ਨੂੰ ਪੁਲਸ ਨੇ ਗੰਭੀਰਤਾ ਨਾਲ ਲਿਆ ਤੇ ਪੁਲਸ ਦੀਆਂ ਟੈਕਨੀਕਲ ਮਹਾਰਾਂ ਦੀ ਮਦਦ ਨਾਲ ਟੀਮਾਂ ਦਾ ਗਠਨ ਕਰ ਕੇ ਲੰਬੀ ਜੱਦੋ ਜਹਿਦ ਤੋਂ ਬਾਅਦ ਲਹਿਰਾਗਾਗਾ ਪੁਲਸ ਨੇ ਚੋਰੀ ਕੀਤੇ ਕਰੀਬ 30 ਲੱਖ ਰੁਪਏ ਦੇ ਸਾਮਾਨ ਅਤੇ ਗੱਡੀ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਦੋਂ ਕਿ ਦੋ ਦੋਸ਼ੀ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਪਵਨ ਵਾਸੀ ਚੂੜਲ ਕਲਾਂ, ਮਨੀਸ਼ ਕੁਮਾਰ ਵਾਸੀ ਜਾਖਲ, ਹਰਦੀਪ ਸਿੰਘ ਵਾਸੀ ਬਖੋਰਾ ਕਲਾਂ, ਹਰਦੀਪ ਸਿੰਘ ਉਰਫ ਦੀਪਾ ਵਾਸੀ ਧਾਰਸੂਲ ਥਾਣਾ ਕੁਲਾਂ (ਹਰਿਆਣਾ) ਪਾਸੋਂ ਵਾਸ਼ਿੰਗ ਮਸ਼ੀਨਾਂ, ਏ ਸੀ, ਤਾਰ ਅਤੇ ਹੋਰ ਇਲੈਕਟ੍ਰੋਨਿਕਸ ਦਾ ਸਮਾਨ ਬਰਾਮਦ ਕੀਤਾ ਗਿਆ ਹੈ।
ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਸਮਾਨ ਦੀ ਬਰਾਮਦਗੀ ਸਬੰਧੀ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਹਰਿਆਣੇ ਦੇ ਨਾਲ ਲੱਗਦਾ ਹੋਣ ਦੇ ਚਲਦੇ ਪੁਲਸ ਨੇ ਪੂਰੀ ਮੁਸਤੈਦੀ ਰੱਖਦੇ ਹੋਏ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਤੇ ਪੈਣੀ ਨਜ਼ਰ ਰੱਖੀ ਹੋਈ ਹੈ। ਇਸ ਮੌਕੇ ਥਾਣਾ ਮੁੱਖੀ ਕਰਮਜੀਤ ਸਿੰਘ ,ਚੌਂਕੀ ਚੋਟੀਆਂ ਦੇ ਇੰਚਾਰਜ ਰਣਜੀਤ ਸਿੰਘ, ਸਬ ਇੰਸਪੈਕਟਰ ਸ਼ਗਨਪ੍ਰੀਤ ਸਿੰਘ, ਟੈਕਨੀਕਲ ਮੁਹਾਰ ਦਿਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com