ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ

ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਘੱਟੋ-ਘੱਟ ਤਿੰਨ ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈ-ਮੇਲ ਮਿਲੇ, ਜਿਸ ਮਗਰੋਂ ਵਿਦਿਅਕ ਸੰਸਥਾਵਾਂ ਦੀ ਪੂਰੀ ਤਲਾਸ਼ੀ ਲਈ ਗਈ। ਦਿੱਲੀ ਪੁਲਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਕਿਹਾ ਕਿ ਸਵੇਰੇ 8 ਵਜੇ ਦੇ ਕਰੀਬ, ਪੁਲਸ ਨੂੰ ਪ੍ਰਸ਼ਾਂਤ ਵਿਹਾਰ ਅਤੇ ਦਵਾਰਕਾ ਸੈਕਟਰ-16 ਵਿੱਚ ਸਥਿਤ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਸਕੂਲਾਂ ਅਤੇ ਚਾਣੱਕਿਆਪੁਰੀ ਵਿੱਚ ਇੱਕ ਹੋਰ ਸਕੂਲ ਤੋਂ ਬੰਬ ਦੀ ਧਮਕੀ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮਾਂ ਤੁਰੰਤ ਸਕੂਲ ਦੀ ਤਲਾਸ਼ੀ ਲੈਣ ਲਈ ਮੌਕੇ 'ਤੇ ਪਹੁੰਚ ਗਈਆਂ।

ਡਿਪਟੀ ਕਮਿਸ਼ਨਰ ਆਫ਼ ਪੁਲਸ (ਦਵਾਰਕਾ) ਅੰਕਿਤ ਸਿੰਘ ਨੇ ਕਿਹਾ, "ਸੋਮਵਾਰ ਸਵੇਰੇ ਦਵਾਰਕਾ ਉੱਤਰੀ ਪੁਲਸ ਸਟੇਸ਼ਨ ਨੂੰ ਸੀ.ਆਰ.ਪੀ.ਐੱਫ. ਸਕੂਲ ਵਿੱਚ ਬੰਬ ਦੀ ਧਮਕੀ ਬਾਰੇ ਜਾਣਕਾਰੀ ਮਿਲੀ, ਜਿਸ ਮਗਰੋਂ ਸਕੂਲ ਦੀ ਤੁਰੰਤ ਤਲਾਸ਼ੀ ਲਈ ਗਈ। ਸਥਾਨਕ ਪੁਲਸ, ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਸਕੁਐਡ ਸਕੂਲ ਪਹੁੰਚੇ ਅਤੇ ਪੂਰੀ ਤਲਾਸ਼ੀ ਲਈ।" ਉਨ੍ਹਾਂ ਕਿਹਾ ਕਿ ਸਾਈਬਰ ਪੁਲਸ ਮਾਹਰ ਈਮੇਲ ਦੇ ਸਰੋਤ ਦਾ ਪਤਾ ਲਗਾ ਰਹੇ ਹਨ। ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਕਿਹਾ, "ਸਕੂਲ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।"

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS