ਭਗਵਾਨਪੁਰੀਆ ਗੈਂਗ ਨਾਲ ਸਬੰਧਤ 4 ਗੁਰਗੇ ਗ੍ਰਿਫਤਾਰ, ਹਥਿਆਰ ਬਰਾਮਦ

ਭਗਵਾਨਪੁਰੀਆ ਗੈਂਗ ਨਾਲ ਸਬੰਧਤ 4 ਗੁਰਗੇ ਗ੍ਰਿਫਤਾਰ, ਹਥਿਆਰ ਬਰਾਮਦ

ਬਟਾਲਾ/ਅੱਚਲ ਸਾਹਿਬ (ਬੇਰੀ, ਸਾਹਿਲ) : ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧ ਰੱਖਣ ਵਾਲੇ 4 ਗੁਰਗਿਆਂ ਨੂੰ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਗ੍ਰਿਫਤਾਰ ਕਰ ਕੇ ਮਾਰੂ ਹਥਿਆਰ, ਮੈਗਜ਼ੀਨ, ਰੌਂਦ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਸੰਗਤਪੁਰਾ ਮੋੜ ’ਤੇ ਪਹੁੰਚੇ ਤਾਂ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਸਿਕੰਦਰ ਉਰਫ ਗੋਲਾ, ਲਵਪ੍ਰਤੀ ਉਰਫ ਲਵ ਤੇ ਓਂਕਾਰ ਸਿੰਘ ਵਾਸੀਆਨ ਸ਼ਾਹਬਾਦ ਅਤੇ ਗਗਨਦੀਪ ਸਿੰਘ ਉਰਫ ਗਿਆਨੀ ਵਾਸੀ ਗਾਂਧੀ ਕੈਂਪ ਬਟਾਲਾ ਇਸ ਵੇਲੇ ਪਿੰਡ ਸ਼ਾਹਬਾਦ ਦੀ ਸੜਕ ’ਤੇ ਖੜ੍ਹੇ ਹਨ ਅਤੇ ਇਨ੍ਹਾਂ ਕੋਲੋਂ ਨਾਜਾਇਜ਼ ਅਸਲਾ ਹੈ ਤੇ ਇਹ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਨਾਲ ਸਬੰਧ ਰੱਖਦੇ ਹਨ ਤੇ ਇਨ੍ਹਾਂ ਨੇ ਪਿੰਡ ਹਸਨਪੁਰਾ ਸਾਈਡ ਵੱਲ ਕੋਈ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਦੇਣਾ ਹੈ। 

ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੂਚਨਾ ਦੇ ਮਿਲਣ ਦੇ ਤੁਰੰਤ ਬਾਅਦ ੳਨ੍ਹਾਂ ਨੇ ਉਕਤ ਜਗ੍ਹਾ ’ਤੇ ਛਾਪਾ ਮਾਰ ਕੇ ਉਕਤ ਚਾਰਾਂ ਗੁਰਗਿਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੋਲੋਂ 1 ਪਿਸਤੌਲ 30 ਬੋਰ ਸਮੇਤ ਮੈਗਜ਼ੀਨ 6 ਰੌਂਦ ਜ਼ਿੰਦਾ, 1 ਪਿਸਤੌਲ 32 ਬੋਰ ਸਮੇਤ 1 ਮੈਗਜ਼ੀਨ 5 ਰੌਂਦ ਜ਼ਿੰਦਾ ਬਰਾਮਦ ਕਰਨ ਕੀਤੇ ਹਨ। ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਚਾਰਾਂ ਵਿਰੁੱਧ ਥਾਣਾ ਰੰਗੜ ਨੰਗਲ ਵਿਖੇ ਬਣਦੀਆਂ ਧਾਰਾਵਾਂ ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS