ਜਲੰਧਰ/ਚੰਡੀਗੜ੍ਹ–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੂਬੇ ਨੂੰ ਨਸ਼ਾਮੁਕਤ ਬਣਾਉਣ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 135ਵੇਂ ਦਿਨ ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਵਿਚ 109 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ 2.7 ਕਿੱਲੋ ਹੈਰੋਇਨ, 1.5 ਕਿੱਲੋ ਅਫ਼ੀਮ, 42 ਕਿੱਲੋ ਭੁੱਕੀ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਪਿਛਲੇ 135 ਦਿਨਾਂ ’ਚ ਕੁੱਲ੍ਹ ਗ੍ਰਿਫ਼ਤਾਰ ਨਸ਼ਾ ਸਮੱਗਲਰਾਂ ਦੀ ਗਿਣਤੀ 21,938 ਹੋ ਚੁੱਕੀ ਹੈ।
ਇਹ ਸੂਬਾ ਪੱਧਰੀ ਕਾਰਵਾਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਸਾਰੇ ਪੁਲਸ ਜ਼ਿਲ੍ਹਿਆਂ ਵਿਚ ਇਕੋ ਵੇਲੇ ਚਲਾਈ ਗਈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਸ ਸੁਪਰਡੈਂਟਾਂ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਠੋਸ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com