ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਵਿਧਾਨ ਸਭਾ 'ਚ ਪੰਜਾਬ ਪਵਿੱਤਰ ਗ੍ਰੰਥ ਬਿੱਲ-2025 ਪੇਸ਼ ਕਰਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਅੱਜ ਅਸੀਂ ਇੱਕ ਇਤਿਹਾਸਕ ਪਲ ਦਾ ਹਿੱਸਾ ਬਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਬਿੱਲ ਪੰਜਾਬ ਦੀ ਧਰਤੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ਼੍ਰੀ ਭਗਵਦ ਗੀਤਾ, ਕੁਰਾਨ ਸ਼ਰੀਫ਼ ਅਤੇ ਬਾਈਬਲ ਵਰਗੀਆਂ ਧਾਰਮਿਕ ਗ੍ਰੰਥਾਂ ਦੀ ਮਾਨਤਾ ਨੂੰ ਬਣਾਈ ਰੱਖਣ ਅਤੇ ਉਨ੍ਹਾਂ ਦੀ ਬੇਅਦਬੀ ਰੋਕਣ ਵਾਸਤੇ ਲਿਆਇਆ ਗਿਆ ਹੈ।
ਗੱਜਣਮਾਜਰਾ ਨੇ ਕਿਹਾ ਕਿ ਹਾਲੀਆ ਸਮੇਂ ਵਿੱਚ ਕਈ ਮੰਦਭਾਗੀ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਸਮਾਜਿਕ ਸਾਂਝ ਅਤੇ ਧਾਰਮਿਕ ਸਹਿਨਸ਼ੀਲਤਾ ਨੂੰ ਝਟਕਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਆਪ੍ਰੇਸ਼ਨ ਬਲੂਸਟਾਰ ਦਾ ਕੀਤਾ ਜ਼ਿਕਰ
ਇਸ ਦੌਰਾਨ ਉਨ੍ਹਾਂ ਨੇ ਕਿਹਾ 1984 'ਚ, ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ 'ਤੇ ਤੋਪਾਂ ਨਾਲ (ਆਪ੍ਰੇਸ਼ਨ ਬਲੂਸਟਾਰ) ਦੇ ਤਹਿਤ ਹਮਲਾ ਕੀਤਾ । ਇਸਦਾ ਪ੍ਰਭਾਵ ਇੰਨਾ ਜ਼ਿਆਦਾ ਸੀ ਕਿ ਸਾਡੇ ਦੋ ਸਿੰਘਾਂ ਨੇ ਪ੍ਰਧਾਨ ਮੰਤਰੀ ਨੂੰ ਮਾਰ ਦਿੱਤਾ। ਇਸ ਤੋਂ ਬਾਅਦ, ਦਿੱਲੀ ਵਿੱਚ ਕਤਲੇਆਮ ਹੋਇਆ। ਇੱਕ ਲੱਖ ਪੰਜਾਬੀ ਸ਼ਹੀਦ ਹੋਏ। ਇਸ ਵਿੱਚ ਹਿੰਦੂ ਅਤੇ ਸਿੱਖ ਸਨ, ਜਿਸ 'ਚ ਹਿੰਦੂ ਤੇ ਸਿੱਖ ਦੋਵੇਂ ਸਨ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਪਹਿਲਾਂ ਹੀ ਸਜ਼ਾ ਦਿੱਤੀ ਜਾਂਦੀ ਤਾਂ 2015 'ਚ ਬੇਅਦਬੀ ਦੀਆਂ ਘਟਨਾਵਾਂ ਨਾ ਵਾਪਰਦੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com