ਜਲੰਧਰ- ਜਲੰਧਰ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਨਾਗਰਾ ਰੇਲਵੇ ਟਰੈਕ ਨੇੜੇ ਮੁੰਡੇ-ਕੁੜੀ ਦੀ ਲਾਸ਼ ਬਰਾਮਦ ਕੀਤੀ। ਦੋਵਾਂ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ਹੈ। ਮੁੰਡੇ-ਕੁੜੀ ਨੂੰ ਇਸ ਹਾਲ ਵਿਚ ਲੋਕਾਂ ਦੇ ਹੋਸ਼ ਉੱਡੇ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਫਿਲਹਾਲ ਦੋਹਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਸ ਅਨੁਸਾਰ ਸ਼ੁਰੂਆਤੀ ਤੌਰ 'ਤੇ ਇਸ ਮਾਮਲੇ ਨੂੰ ਖ਼ੁਦਕੁਸ਼ੀ/ਹਾਦਸੇ ਜਾਂ ਕਿਸੇ ਹੋਰ ਕਾਰਨ ਨਾਲ ਜੋੜਿਆ ਜਾ ਰਿਹਾ ਹੈ। ਲਾਸ਼ਾਂ ਦੀ ਹਾਲਤ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਦੋਵੇਂ ਕੁਝ ਦੂਰੀ 'ਤੇ ਡਿੱਗ ਗਏ ਹੋਣਗੇ। ਏ. ਐੱਸ. ਆਈ. ਤਰਨਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸੋਮਵਾਰ ਰਾਤ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਟੀਮ ਨਾਲ ਮੌਕੇ 'ਤੇ ਪਹੁੰਚੇ। ਦੋਵਾਂ ਦੀਆਂ ਮ੍ਰਿਤਕ ਦੇਹਾਂ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਮਾਮਲੇ ਦੀ ਤਹਿ ਤੱਕ ਜਾਣ ਲਈ ਪੁਲਸ ਖ਼ੁਦਕੁਸ਼ੀ, ਹਾਦਸਾ ਅਤੇ ਹੋਰ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com