ਪ੍ਰਤਾਪ ਸਿੰਘ ਬਾਜਵਾ ਨੇ ਪੂਰੇ ਸਦਨ ਸਾਹਮਣੇ ਮੰਗੀ ਮੁਆਫ਼ੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਪ੍ਰਤਾਪ ਸਿੰਘ ਬਾਜਵਾ ਨੇ ਪੂਰੇ ਸਦਨ ਸਾਹਮਣੇ ਮੰਗੀ ਮੁਆਫ਼ੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੂਰੇ ਸਦਨ ਦੇ ਸਾਹਮਣੇ ਮੁਆਫ਼ੀ ਮੰਗੀ ਗਈ ਹੈ। ਦਰਅਸਲ ਸੱਤਾਧਿਰ ਵਲੋਂ ਚਿੱਟਾ ਵੇਚਣ ਦੇ ਲਾਏ ਜਾ ਰਹੇ ਇਲਜ਼ਾਮਾਂ 'ਤੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ (ਜੂਨੀਅਰ ਅਵਤਾਰ ਹੈਨਰੀ) ਨੂੰ ਗੁੱਸਾ ਆ ਗਿਆ ਅਤੇ ਉਨ੍ਹਾਂ ਨੇ ਗਾਲ੍ਹ ਕੱਢ ਦਿੱਤੀ। ਇਸ ਤੋਂ ਬਾਅਦ ਸਦਨ ਦਾ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਅਤੇ ਜੂਨੀਅਰ ਹੈਨਰੀ ਨੇ ਵੀ ਇਹ ਮੰਨਿਆ ਕਿ ਉਨ੍ਹਾਂ ਨੇ ਗਾਲ੍ਹ ਕੱਢੀ ਹੈ।

ਇਸ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਮੁੱਖ ਮੰਤਰੀ ਸਾਹਮਣੇ ਗੱਲ ਰੱਖੀ ਗਈ। ਉਨ੍ਹਾਂ ਕਿਹਾ ਕਿ ਜੇਕਰ ਜੂਨੀਅਰ ਹੈਨਰੀ ਚਾਹੁੰਦੇ ਹਨ ਕਿ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ ਤਾਂ ਉਹ ਪੂਰੇ ਸਦਨ ਸਾਹਮਣੇ ਆਪਣੀ ਗਲਤੀ ਲਈ ਮੁਆਫ਼ੀ ਮੰਗਣ।

ਇਸ ਤੋਂ ਬਾਅਦ ਜੂਨੀਅਰ ਹੈਨਰੀ ਵਲੋਂ ਪੂਰੇ ਸਦਨ 'ਚ ਹਾਊਸ ਮੈਂਬਰ ਤੋਂ ਪ੍ਰਤਾਪ ਸਿੰਘ ਬਾਜਵਾ ਨੇ ਮੁਆਫ਼ੀ ਮੰਗ ਲਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS