ਫੌਜਾ ਸਿੰਘ ਦੇ ਮਾਮਲੇ 'ਚ ਨਵਾਂ ਮੋੜ! ਕੈਨੇਡਾ ਤੋਂ ਆਇਆ NRI ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਫੌਜਾ ਸਿੰਘ ਦੇ ਮਾਮਲੇ 'ਚ ਨਵਾਂ ਮੋੜ! ਕੈਨੇਡਾ ਤੋਂ ਆਇਆ NRI ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਜਲੰਧਰ: ਬੀਤੇ ਦਿਨੀਂ ਦੁਨੀਆ ਦੇ ਸਭ ਤੋਂ ਬਜ਼ੁਰਗ ਦੌੜਾਕ ਵਜੋਂ ਜਾਣੇ ਜਾਂਦੇ ਫੌਜਾ ਸਿੰਘ ਨੂੰ ਕਿਸੇ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਸ ਨੇ ਸਖ਼ਤ ਐਕਸ਼ਨ ਲੈਂਦਿਆਂ ਕੈਨੇਡਾ ਤੋਂ ਆਏ NRI ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਵਾਹਨ ਚਾਲਕ ਸਾਵਧਾਨ! ਇਨ੍ਹਾਂ ਥਾਵਾਂ 'ਤੇ ਲੱਗ ਗਏ ਵਿਸ਼ੇਸ਼ ਨਾਕੇ, ਮੌਕੇ 'ਤੇ ਜ਼ਬਤ ਕੀਤੇ ਜਾ ਰਹੇ ਵਾਹਨ

ਜਾਣਕਾਰੀ ਮੁਤਾਬਕ ਫੌਜਾ ਸਿੰਘ ਹਿੱਟ ਐਂਡ ਰਨ ਕੇਸ ਵਿਚ ਪੁਲਸ ਨੇ Fortuner ਬਰਾਮਦ ਕਰਦਿਆਂ ਉਸ ਨੂੰ ਚਲਾਉਣ ਵਾਲੇ NRI ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਕੈਨੇਡਾ ਤੋਂ ਪਰਤਿਆ ਅੰਮ੍ਰਿਤਪਾਲ ਸਿੰਘ ਢਿੱਲੋਂ ਗੱਡੀ ਚਲਾ ਰਿਹਾ ਸੀ। ਉਹ ਕਰਤਾਰਪੁਰ ਦਾ ਰਹਿਣ ਵਾਲਾ ਸੀ। ਅੰਮ੍ਰਿਤਪਾਲ ਸਿੰਘ ਨੇ 2 ਸਾਲ ਪਹਿਲਾਂ ਹੀ ਇਹ ਗੱਡੀ ਕਪੂਰਥਲਾ ਦੇ ਰਹਿਣ ਵਾਲੇ ਰਵਿੰਦਰ ਸਿੰਘ ਨਾਂ ਦੇ ਵਿਅਕਤੀ ਕੋਲੋਂ ਖਰੀਦੀ ਸੀ। ਪੁਲਸ ਨੇ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਕਰਤਾਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ List

ਅੰਮ੍ਰਿਤਪਾਲ ਸਿੰਘ ਨੇ ਕਬੂਲਿਆ ਜੁਰਮ

ਸੂਤਰਾਂ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਅੰਮ੍ਰਿਤਪਾਲ ਸਿੰਘ ਨੇ ਆਪਣਾ ਜੁਰਮ ਕਬੂਲ ਲਿਆ ਹੈ। ਉਸ ਨੇ ਦੱਸਿਆ ਕਿ ਉਹ ਸੋਮਵਾਰ ਦੁਪਹਿਰ ਨੂੰ ਭੋਗਪੁਰ ਤੋਂ ਆਪਣਾ ਫ਼ੋਨ ਵੇਚ ਕੇ ਘਰ ਵੱਲ ਜਾ ਰਿਹਾ ਸੀ। ਗੱਡੀ ਦੀ ਰਫ਼ਤਾਰ ਤੇਜ਼ ਸੀ ਤੇ ਉਹ ਇਕ ਵਿਅਕਤੀ ਨਾਲ ਟਕਰਾ ਗਈ। ਟੱਕਰ ਹੋਣ ਮਗਰੋਂ ਉਹ ਘਬਰਾ ਗਿਆ, ਇਸ ਲਈ ਮੌਕੇ ਤੋਂ ਫ਼ਰਾਰ ਹੋ ਗਿਆ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS