ਮੋਹਾਲੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ ਮਾਲ ਵਿਭਾਗ ਨਾਲ ਸਬੰਧਿਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ ’ਤੇ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ਤੇ, ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਹੁਕਮਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ) ਆਦਿ ਨਾਲ ਸਬੰਧਿਤ 16 ਅਤੇ ਆਰ. ਸੀ. ਨਾਲ ਸਬੰਧਿਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।
ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫੋਨ ਨੰਬਰ 1076 ਡਾਇਲ ਕਰ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ। ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਸੇਵਾਵਾਂ ’ਚ ਲਰਨਰ ਲਾਇੰਸੈਂਸ ਨਾਲ ਸਬੰਧਿਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਂ ਦੀ ਤਬਦੀਲੀ, ਡੁਪਲੀਕੇਟ ਲਰਨਰ ਲਾਇਸੈਂਸ ਆਦਿ ਸ਼ਾਮਲ ਹਨ।
ਆਰ. ਸੀ. ਨਾਲ ਸਬੰਧਿਤ ਸੇਵਾਵਾਂ ’ਚ ਡੁਪਲੀਕੇਟ ਆਰ. ਸੀ. ਗ਼ੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ’ਚ), ਹਾਇਰ ਪਰਚੇਜ਼ ਐਗਰੀਮੈਂਟ ਦੀ ਇਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐੱਲ. ਐੱਮ. ਵੀ.) ਆਦਿ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com