ਸੁਲਤਾਨਪੁਰ ਲੋਧੀ (ਵੈੱਬ ਡੈਸਕ): ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਦੇ ਖ਼ਿਲਾਫ਼ ਬਿੱਲ ਪਾਸ ਕੀਤਾ ਗਿਆ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਹੁਣ ਸਾਨੂੰ ਗੁਰੂ ਸਾਹਿਬ ਦੀ ਸੁਰੱਖਿਆ ਲਈ ਕਾਨੂੰਨ ਬਣਾਉਣਾ ਪੈ ਰਿਹਾ ਹੈ, ਜਿੰਨਾ ਤੋਂ ਅਸੀਂ ਆਪਣੀ ਤੇ ਪਰਿਵਾਰ ਦੀ ਸੁਰੱਖਿਆ ਤੇ ਤੰਦਰੁਸਤੀ ਮੰਗਣ ਆਉਂਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਿਲਕੁੱਲ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣਗੀਆਂ।
ਇਹ ਖ਼ਬਰ ਵੀ ਪੜ੍ਹੋ - ਨਵੇਂ ਹੁਕਮ ਜਾਰੀ! ਅਗਲੇ 2 ਮਹੀਨਿਆਂ 'ਚ ਪੰਜਾਬ ਦੇ ਹਰ ਘਰ ਵਿਚ...
ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਲਿਆਂਦਾ ਗਿਆ ਹੈ। ਜਦੋਂ ਇਕ-ਦੋ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲ ਜਾਣਗੀਆਂ ਤਾਂ ਹੋਰ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਹੁਣ ਅਜਿਹੇ ਬਹਾਨੇ ਨਹੀਂ ਚੱਲਣਗੇ ਕਿ ਦੋਸ਼ੀ ਮਾਨਸਿਕ ਤੌਰ 'ਤੇ ਬੀਮਾਰ ਹੈ ਜਾਂ ਕੁਝ ਹੋਰ। ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਾਡਾ ਬਾਪੂ ਸਾਡੇ ਘਰ ਹੀ ਸੁਰੱਖਿਅਤ ਨਹੀਂ ਤਾਂ ਹੋਰ ਕਿੱਥੋਂ ਉਮੀਦ ਕਰ ਸਕਦੇ ਹਾਂ?
ਪਾਣੀ ਦੀ ਸੰਭਾਲ ਲਈ ਸੰਤ ਸੀਚੇਵਾਲ ਦੇ ਯਤਨਾਂ ਦੀ ਕੀਤੀ ਸ਼ਲਾਘਾ
ਇਸ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵੇਈਂ ਨਦੀ ਵਿਚ ਕਿਸ਼ਤੀਆਂ ਚੱਲਣਾ ਆਪਣੇ ਆਪ ਵਿਚ ਬਹੁਤ ਵੱਡੀ ਗੱਲ ਹੈ। ਸੰਤ ਸੀਚੇਵਾਲ ਕੋਲ ਰਾਜ ਸਭਾ ਮੈਂਬਰ ਵਜੋਂ ਸ਼ਕਤੀਆਂ ਹਨ ਤੇ ਉਹ ਪਾਣੀ ਨਾਲ ਸਬੰਧਤ ਕਮੇਟੀ ਵਿਚ ਵੀ ਸ਼ਾਮਲ ਹਨ। ਹੁਣ ਸਾਡਾ ਅਗਲਾ ਟੀਚਾ ਬੁੱਢੇ ਨਾਲੇ ਨੂੰ ਠੀਕ ਕਰਨ ਦਾ ਹੈ। ਉਸ ਲਈ ਸੰਤ ਸੀਚੇਵਾਲ ਦੀ ਡਿਊਟੀ ਲਗਾਈ ਗਈ ਹੈ, ਇਸ ਬਾਰੇ ਸਾਡੇ ਕੋਲ ਬਜਟ ਦੀ ਕੋਈ ਕਮੀ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਤਾਂ ਸੂਬੇ ਦਾ ਨਾਂ ਪਾਣੀ 'ਤੇ ਹੈ: ਪੰਜ-ਆਬ। ਪਰ ਨਾ ਸਾਡੇ ਕੋਲ ਧਰਤੀ ਦੇ ਉੱਪਰ ਵਾਲਾ ਪਾਣੀ ਰਿਹਾ ਤੇ ਨਾ ਹੀ ਧਰਤੀ ਦੇ ਥੱਲੇ ਵਾਲਾ। ਇਸ ਵੇਲੇ ਪਾਣੀ ਨੂੰ ਬਚਾਉਣਾ ਸਭ ਤੋਂ ਮੁੱਖ ਤਰਜੀਹ ਹੈ। ਉਨ੍ਹਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਨਾਲ ਵਾਅਦਾ ਕਰ ਕੇ ਜਾਣ ਕਿ ਜਿੱਥੇ ਵੀ ਮੌਕਾ ਮਿਲੇਗਾ, ਪਾਣੀ ਬਚਾਉਣ ਦੀ ਕੋਸ਼ਿਸ਼ ਕਰਨ ਤੇ ਪਾਣੀ ਨੂੰ ਗੰਦਲਾ ਹੋਣ ਤੋਂ ਬਚਾਉਣ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com