ਚੰਡੀਗੜ੍ਹ: ਪੰਜਾਬ ਦੇ ਮੌਸਮ 'ਤੇ ਲਗਾਤਾਰ ਮਾਨਸੂਨ ਅਤੇ ਪੱਛਮੀ ਪ੍ਰਭਾਅ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਅੱਜ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਹਨੇਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸੂਬੇ ਦੇ ਤਾਪਮਾਨ ਵਿਚ ਲਗਾਤਾਰ ਹਲਕੇ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਸਾਬਕਾ ਮੰਤਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋਈ। ਇਸ ਨਾਲ ਤਾਪਮਾਨ ਵਿਚ 1.4 ਡਿਗਰੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ (34.5 ਡਿਗਰੀ) ਪਠਾਨਕੋਟ ਵਿਚ ਦਰਜ ਕੀਤਾ ਗਿਆ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਤਾਪਮਾਨ 30 ਤੋਂ 35 ਡਿਗਰੀ ਦੇ ਵਿਚਕਾਰ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਸ਼ੁਰੂ ਹੋ ਗਿਆ ਨਵਾਂ ਸਿਸਟਮ

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਅੱਜ ਸੂਬੇ ਦੇ ਜ਼ਿਆਦਾਤਰ 11 ਜ਼ਿਲ੍ਹਿਆਂ ਦੇ ਕਾਫ਼ੀ ਹਿੱਸਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਹਨੇਰੀ ਤੇ ਅਸਮਾਨੀ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਵਿਦਿਆਰਥਣ ਨਾਲ ਗੈਂਗਰੇਪ, ਮਾਂ ਦੀਆਂ ਅੱਖਾਂ ਮੂਹਰੇ ਕੀਤੀ ਕਾਲੀ ਕਰਤੂਤ
22 ਜੁਲਾਈ ਤਕ ਜਾਰੀ ਰਹੇਗਾ ਬਰਸਾਤਾਂ ਦਾ ਦੌਰ
ਵਿਭਾਗ ਮੁਤਾਬਕ ਇਸ ਪੂਰੇ ਹਫ਼ਤੇ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਖ਼ਾਸ ਤੌਰ 'ਤੇ 17, 21 ਅਤੇ 22 ਜੁਲਾਈ ਨੂੰ ਕਈ ਥਾਵਾਂ 'ਤੇ ਤੇਜ਼ ਮੀਂਹ ਦੇ ਨਾਲ-ਨਾਲ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਾਪਮਾਨ ਵਿਚ ਹੋਰ ਗਿਰਾਵਟ ਆਉਂਦੀ ਹੈ ਤਾਂ ਲੋਕਾਂ ਨੂੰ ਗਰਮੀ ਤੋਂ ਹੋਰ ਰਾਹਤ ਮਿਲ ਸਕਦੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com