ਵੱਡੀ ਖ਼ਬਰ : ਅਚਾਨਕ ਰੋਕੀ ਗਈ ਸ਼੍ਰੀ ਅਮਰਨਾਥ ਯਾਤਰਾ, ਸਾਹਮਣੇ ਆਈ ਹੈਰਾਨ ਕਰ ਦੇਣ ਵਾਲੀ ਵਜ੍ਹਾ

ਵੱਡੀ ਖ਼ਬਰ : ਅਚਾਨਕ ਰੋਕੀ ਗਈ ਸ਼੍ਰੀ ਅਮਰਨਾਥ ਯਾਤਰਾ, ਸਾਹਮਣੇ ਆਈ ਹੈਰਾਨ ਕਰ ਦੇਣ ਵਾਲੀ ਵਜ੍ਹਾ

ਨੈਸ਼ਨਲ ਡੈਸਕ: ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰੀ ਮੀਂਹ ਪੈਣ ਦੇ ਕਾਰਨ ਸ਼੍ਰੀ ਅਮਰਨਾਥ ਯਾਤਰਾ ਪਹਿਲਗਾਮ ਅਤੇ ਬਾਲਟਾਲ ਦੋਵਾਂ ਬੇਸ ਕੈਂਪਾਂ ਤੋਂ ਅੱਜ 17 ਜੁਲਾਈ 2025 ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਯਾਤਰਾ ਅਗਲੇ ਆਦੇਸ਼ਾਂ ਦੇ ਆਉਣ ਤੋਂ ਬਾਅਦ ਅਤੇ ਯਾਤਰੀਆਂ ਦੀ ਸੁਰੱਖਿਆਂ ਨੂੰ ਧਿਆਨ ਵਿਚ ਰੱਖਦੇ ਹੀ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਹਸਪਤਾਲ 'ਚ ਚੱਲ਼ੀਆਂ ਅੰਨ੍ਹੇਵਾਹ ਗੋਲੀਆਂ, ਕੈਦੀ ਨੂੰ ਬਣਾਇਆ ਨਿਸ਼ਾਨਾ, ਮੱਚੀ ਹਫ਼ੜਾ-ਦਫ਼ੜੀ

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਘਾਟੀ ਵਿੱਚ ਪਿਛਲੇ 36 ਘੰਟਿਆਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵੀਰਵਾਰ ਨੂੰ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਹੋਰ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਭਲਕੇ ਜੇਕਰ ਮੌਸਮ ਸਾਫ਼ ਰਹਿੰਦਾ ਹੈ ਤਾਂ ਹੀ ਇਹ ਯਾਤਰਾ ਸ਼ੁਰੂ ਹੋਣ ਦੀ ਉਮੀਦ ਹੈ। ਡਿਵੀਜ਼ਨਲ ਕਮਿਸ਼ਨਰ ਕਸ਼ਮੀਰ ਵਿਜੇ ਕੁਮਾਰ ਭਿਦੁੜੀ ਨੇ ਕਿਹਾ, "ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ, ਪਟੜੀਆਂ 'ਤੇ ਐਮਰਜੈਂਸੀ ਮੁਰੰਮਤ ਦਾ ਕੰਮ ਜ਼ਰੂਰੀ ਹੋ ਗਿਆ ਹੈ। ਇਸ ਲਈ, ਅੱਜ ਦੋਵਾਂ ਬੇਸ ਕੈਂਪਾਂ ਤੋਂ ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਗੁਫਾ ਵੱਲ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਹੈ।"

ਇਹ ਵੀ ਪੜ੍ਹੋ - 5 ਸਕੂਲਾਂ 'ਚ 'ਬੰਬ'! ਵਿਦਿਆਰਥੀਆਂ ਨੂੰ ਕਰ 'ਤੀ ਛੁੱਟੀ

ਦੱਸ ਦੇਈਏ ਕਿ ਬੀਤੇ ਦਿਨ ਅਮਰਨਾਥ ਯਾਤਰਾ ਦੇ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰਨ ਨਾਲ ਇੱਕ ਮਹਿਲਾ ਤੀਰਥ ਯਾਤਰੀ ਦੀ ਮੌਤ ਹੋ ਗਈ ਅਤੇ 3 ਹੋਰ ਲੋਕ ਜ਼ਖ਼ਮੀ ਹੋ ਗਏ ਸਨ। ਇਸ ਦੌਰਾਨ ਬਾਰੀ ਦੇ ਸ਼ਰਧਾਲੂਆਂ ਨੂੰ ਬਚਾਅ ਲਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੰਦਭਾਗੀ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ ਸੀ। ਬਾਲਟਾਲ ਰੂਟ 'ਤੇ ਰੇਲਪਥਰੀ ਨਾਮਕ ਸਥਾਨ 'ਤੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ। ਇਸ ਕਾਰਨ ਅਮਰਨਾਥ ਗੁਫ਼ਾ ਵੱਲ ਜਾ ਰਹੇ 4 ਸ਼ਰਧਾਲੂ ਰੁੜ੍ਹ ਗਏ।

ਇਹ ਵੀ ਪੜ੍ਹੋ - 17, 18, 19, 20, 21 ਜੁਲਾਈ ਨੂੰ ਪਵੇਗਾ ਭਾਰੀ ਮੀਂਹ, IMD ਵਲੋਂ Red ਤੇ Orange ਅਲਰਟ ਜਾਰੀ

ਦੂਜੇ ਪਾਸੇ ਇਸ ਘਟਨਾ ਦੇ ਵਾਪਰ ਜਾਣ ਤੋਂ ਬਾਅਦ ਇਸ ਸਾਲ ਅਮਰਨਾਥ ਯਾਤਰਾ ਦੌਰਾਨ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਜ਼ਖ਼ਮੀ ਹੋਏ ਹਨ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਦੋਵਾਂ ਮਾਰਗਾਂ 'ਤੇ ਆਪਣੇ ਸੈਨਿਕ ਅਤੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਹੈ, ਤਾਂ ਜੋ ਯਾਤਰਾ 18 ਜੁਲਾਈ ਤੋਂ ਮੁੜ ਸ਼ੁਰੂ ਕੀਤੀ ਜਾ ਸਕੇ। 

ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS