ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਤੇ ਸ਼ੁੱਕਰਵਾਰ ਨੂੰ ਕਿਸੇ ਵੀ ਐਮਰਜੈਂਸੀ ਵਰਗੀ ਸਥਿਤੀ ਨਾਲ ਨਜਿੱਠਣ ਲਈ ਮੌਕ-ਡਰਿੱਲ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਦੇ 10 ਇਲਾਕਿਆਂ 'ਚ ਹੋਣ ਵਾਲੀ ਇਸ ਡਰਿੱਲ 'ਚ ਦਿੱਲੀ ਪੁਲਸ ਸਣੇ ਕਈ ਹੋਰ ਏਜੰਸੀਆਂ ਵੀ ਹਿੱਸਾ ਲੈਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕ ਡਰਿੱਲ ਦਾ ਉਦੇਸ਼ ਕਿਸੇ ਵੀ ਸੰਭਾਵੀ ਅੱਤਵਾਦੀ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣਾ ਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਇਹ ਅਭਿਆਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀਆਂ ਤਿਆਰੀਆਂ ਅਤੇ ਤਾਲਮੇਲ ਦੀ ਜਾਂਚ ਕਰਨ ਲਈ ਕੀਤਾ ਜਾ ਰਿਹਾ ਹੈ।
STORY | Mock drills across Delhi on Thursday, Friday
READ: https://t.co/5ZX6eJ0wEK pic.twitter.com/UgGzvpSSdg
— Press Trust of India (@PTI_News) July 17, 2025
ਇਸ ਦੌਰਾਨ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮੌਕ ਡਰਿੱਲ ਦੌਰਾਨ ਉਹ ਸ਼ਾਂਤ ਰਹਿਣ ਤੇ ਇਸ ਦੌਰਾਨ ਪ੍ਰਸ਼ਾਸਨ ਦਾ ਸਾਥ ਦੇਣ ਤੇ ਅਫ਼ਵਾਹਾਂ ਤੇ ਝੂਠੀਆਂ ਜਾਣਕਾਰੀਆਂ 'ਤੇ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਇਸ ਡਰਿੱਲ ਦੌਰਾਨ ਇਹ ਵੀ ਧਿਆਨ ਰੱਖਿਆ ਜਾਵੇਗਾ ਕਿ ਇਸ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com