ਇੰਟਰਨੈੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਉਣ ਵਾਲੇ ਸਤੰਬਰ ਮਹੀਨੇ ਪਾਕਿਸਤਾਨ ਦਾ ਦੌਰਾ ਕਰ ਸਕਦੇ ਹਨ। ਇਹ ਦਾਅਵਾ ਪਾਕਿਸਤਾਨੀ ਮੀਡੀਆ ਵਿੱਚ ਕੀਤਾ ਗਿਆ ਹੈ। ਪਾਕਿਸਤਾਨ ਦੇ ਸਮਾ ਟੀਵੀ ਦੀ ਰਿਪੋਰਟ ਵਿੱਚ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਟਰੰਪ 18 ਸਤੰਬਰ ਨੂੰ ਪਾਕਿਸਤਾਨ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਉਹ ਭਾਰਤ ਦਾ ਵੀ ਦੌਰਾ ਕਰ ਸਕਦੇ ਹਨ। ਭਾਰਤ ਸਤੰਬਰ ਵਿੱਚ ਕਵਾਡ ਨੇਤਾਵਾਂ ਦੇ ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਦੌਰਾਨ ਟਰੰਪ ਦੇ ਨਵੀਂ ਦਿੱਲੀ ਆਉਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਵਿਰੁੱਧ ਪ੍ਰਦਰਸ਼ਨਾਂ ਦੀਆਂ ਤਿਆਰੀਆਂ!
ਪਾਕਿਸਤਾਨੀ ਮੀਡੀਆ ਰਿਪੋਰਟਾਂ ਅਨੁਸਾਰ ਡੋਨਾਲਡ ਟਰੰਪ ਭਾਰਤ ਜਾਂਦੇ ਸਮੇਂ ਜਾਂ ਵਾਪਸ ਆਉਂਦੇ ਸਮੇਂ ਪਾਕਿਸਤਾਨ ਵਿੱਚ ਥੋੜ੍ਹੇ ਸਮੇਂ ਲਈ ਰੁਕ ਸਕਦੇ ਹਨ। ਹਾਲਾਂਕਿ ਇਸ ਦੌਰੇ ਦੀ ਅਮਰੀਕਾ ਜਾਂ ਪਾਕਿਸਤਾਨ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਜੇਕਰ ਇਸ ਦੌਰੇ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਇਹ ਲਗਭਗ ਦੋ ਦਹਾਕਿਆਂ ਵਿੱਚ ਕਿਸੇ ਅਮਰੀਕੀ ਰਾਸ਼ਟਰਪਤੀ ਦੀ ਪਾਕਿਸਤਾਨ ਦੀ ਪਹਿਲੀ ਫੇਰੀ ਹੋਵੇਗੀ। ਪਾਕਿਸਤਾਨ ਦੇ ਨਿਊਜ਼ ਚੈਨਲਾਂ ਨੇ ਵੀ ਇਸ ਬਾਰੇ ਖ਼ਬਰਾਂ ਪ੍ਰਸਾਰਿਤ ਕੀਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com