ਲੰਡਨ- ਸਕੂਲੀ ਬੱਚਿਆਂ ਨਾਲ ਭਰੀ ਬੱਸ ਦੇ ਪਲਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੰਗਲੈਂਡ ਦੇ ਦੱਖਣ-ਪੱਛਮ ਵਿੱਚ ਮਿਡਲ ਸਕੂਲ ਦੇ ਬੱਚਿਆਂ ਨਾਲ ਭਰੀ ਇੱਕ ਬੱਸ ਪਲਟ ਗਈ ਅਤੇ ਖੱਡ ਵਿੱਚ ਲੰਬੀ ਦੂਰੀ ਤੱਕ ਖਿਸਕਦੀ ਚਲੀ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ।
ਦੱਖਣ-ਪੱਛਮੀ ਐਂਬੂਲੈਂਸ ਸੇਵਾ ਦੇ ਡਿਪਟੀ ਡਾਇਰੈਕਟਰ ਵੇਨ ਡਾਰਚ ਅਨੁਸਾਰ ਹਾਦਸੇ ਤੋਂ ਬਾਅਦ ਤਿੰਨ ਹੈਲੀਕਾਪਟਰ ਅਤੇ 20 ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜਿਆ ਗਿਆ। 21 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਕੀਆਂ ਦਾ ਉੱਥੇ ਇਲਾਜ ਕੀਤਾ ਗਿਆ। ਬੱਸ ਵਿੱਚ ਲਗਭਗ 70 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਾਈਨਹੈੱਡ ਮਿਡਲ ਸਕੂਲ ਦੇ ਵਿਦਿਆਰਥੀ ਸਨ। ਇਹ ਸਾਰੇ ਸਕੂਲ ਟ੍ਰਿਪ ਤੋਂ ਵਾਪਸ ਪਰਤ ਰਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ-Trump ਹੋਏ ਬਿਮਾਰ! ਮੈਡੀਕਲ ਰਿਪੋਰਟ 'ਚ ਖੁਲਾਸਾ
ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ, "ਬੱਚੇ ਦੀ ਮੌਤ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਅਸੰਭਵ ਹੈ। ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਅਤੇ ਜ਼ਖਮੀਆਂ ਨਾਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਤੁਰੰਤ ਮਦਦ ਪ੍ਰਦਾਨ ਕਰਨ ਵਾਲੇ ਸਾਰੇ ਐਮਰਜੈਂਸੀ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com