ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਤਾਮਕੋਟ ਦੇ 28 ਸਾਲਾ ਰਾਜਵੀਰ ਸਿੰਘ ਦੀ ਫ਼ੌਜ ਵਿਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਅੱਜ ਉਸ ਦਾ ਸਸਕਾਰ ਪਿੰਡ ਤਾਮਕੋਟ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਫ਼ੌਜ ਦੀ ਟੁੱਕੜੀ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਜਦੋਂ ਸ਼ਹੀਦ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਪਹੁੰਚੀ ਤਾਂ ਪੂਰਾ ਪਿੰਡ ਗਮਗੀਨ ਸੀ ਤੇ ਪਿੰਡ ਵਾਲਿਆਂ ਨੇ ਸ਼ਹੀਦ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਬਰਖਾ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਸ਼ਹੀਦ ਇਸ ਮੌਕੇ ਮਾਨਸਾ ਦੇ ਵਿਧਾਇਕ ਨੇ ਦੱਸਿਆ ਕਿ ਰਾਜਵੀਰ ਸਿੰਘ ਆਪਣੇ ਪਿੱਛੇ ਪਤਨੀ, ਛੋਟੀ ਬੱਚੀ ਤੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਰਾਜਵੀਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਸਸਕਾਰ ਵੇਲੇ ਸਾਬਕਾ ਫ਼ੌਜੀ, ਐੱਸ. ਡੀ. ਐੱਮ. ਮਾਨਸਾ ਤੇ ਨਾਇਬ ਤਹਿਸੀਲਦਾਰ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com