ਗੁਰਦਾਸਪੁਰ 'ਚ ਫਾਇਰਿੰਗ ਮਾਮਲੇ ਤੋਂ ਬਾਅਦ ਪ੍ਰਸ਼ਾਸਨ ਚੁਸਤ, ਦੁਕਾਨਦਾਰਾਂ ਨੂੰ ਮਿਲਿਆ ਭਰੋਸਾ

ਗੁਰਦਾਸਪੁਰ 'ਚ ਫਾਇਰਿੰਗ ਮਾਮਲੇ ਤੋਂ ਬਾਅਦ ਪ੍ਰਸ਼ਾਸਨ ਚੁਸਤ, ਦੁਕਾਨਦਾਰਾਂ ਨੂੰ ਮਿਲਿਆ ਭਰੋਸਾ

ਗੁਰਦਾਸਪੁਰ(ਹਰਮਨ, ਵਿਨੋਦ) - ਗੁਰਦਾਸਪੁਰ ਵਿਖੇ ਦੁਕਾਨ 'ਤੇ ਹੋਈ ਫਾਇਰਿੰਗ ਮਗਰੋਂ ਸਿਵਲ ਅਤੇ ਪੁਲਸ ਪ੍ਰਸਾਸ਼ਨ ਨੇ ਅੱਜ ਅਹਿਮ ਕਦਮ ਚੁਕਿੱਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਅੱਜ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਵਪਾਰ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਜ਼ਾਰਾਂ ਵਿੱਚ ਸੁਰੱਖਿਆ ਦਾ ਹੋਰ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਬਜ਼ਾਰਾਂ ਵਿੱਚ ਸਫ਼ਾਈ ਅਤੇ ਟਰੈਫ਼ਿਕ ਵਿਵਸਥਾ ਵੱਲ ਹੋਰ ਉਚੇਚਾ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਲਈ ਦੁਕਾਨਦਾਰਾਂ ਤੋਂ ਵੀ ਸਹਿਯੋਗ ਮੰਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

Credit : www.jagbani.com

  • TODAY TOP NEWS