ਚੰਡੀਗੜ੍ਹ : ਪੰਜਾਬ 'ਚ ਘਰਾਂ, ਦੁਕਾਨਾਂ ਅਤੇ ਫਲੈਟਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਸਰਕਾਰ ਨੇ ਸ਼ਹਿਰੀ ਨਿਗਮਾਂ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਦੇ ਦਾਅਵੇ ਨਾਲ ਘਰਾਂ, ਫਲੈਟਾਂ ਅਤੇ ਦੁਕਾਨਾਂ 'ਤੇ ਲਾਗੂ ਪ੍ਰਾਪਰਟੀ ਟੈਕਸ 'ਚ 5 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਹ ਨਵੀਂਆਂ ਦਰਾਂ 1 ਅਪ੍ਰੈਲ 2025 ਤੋਂ ਲਾਗੂ ਮੰਨੀਆਂ ਜਾਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਨਗਰ ਨਿਗਮਾਂ ਦੀ ਆਮਦਨ ਵਧੇਗੀ ਅਤੇ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਨਵੀਂ ਤਾਕਤ ਮਿਲੇਗੀ। ਮਲਟੀਪਲੈਕਸਾਂ ਨੂੰ ਇਸ ਟੈਕਸ ਵਾਧੇ ਤੋਂ ਬਾਹਰ ਰੱਖਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰ ਵਿਭਾਗ ਵੱਲੋਂ ੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com