ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਵਿਚੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਹੀ ਬਸ ਨਹੀਂ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਫੇਸਬੁਕ "ਤੇ ਪਾਈ ਪੋਸਟ ਵਿਚ ਲਿਖਿਆ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
Credit : www.jagbani.com