ਜਲੰਧਰ- ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਦੇਰ ਰਾਤ ਇੱਕ ਹੋਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਦੱਸ ਦੇਈਏ ਕੱਲ੍ਹ ਤੋਂ ਲੈ ਕੇ ਹੁਣ ਤੱਕ 3 ਧਮਕੀਆਂ ਮਿਲ ਚੁੱਕਿਆ ਹਨ ਅਤੇ ਇਹ 8ਵੀਂ ਵਾਰ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਲਚਲ ਮਚ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਵਿਚੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਹੀ ਬਸ ਨਹੀਂ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਫੇਸਬੁਕ "ਤੇ ਪਾਈ ਪੋਸਟ ਵਿਚ ਲਿਖਿਆ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ। ਇਸ ਦੇ ਨਾਲ ਹਾ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖਬਰਾਂ ਬਾਰੇ...
1. ਪੰਜਾਬ 'ਚ ਬੇਅਦਬੀ ਬਿੱਲ 'ਤੇ ਬਣੀ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ, ਪੜ੍ਹੋ ਪੂਰੀ DETAIL
ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਪਾਸ ਕੀਤਾ ਗਿਆ ਸੀ। ਹੁਣ ਬੇਅਦਬੀ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਮੇਟੀ 'ਚ 15 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਵਿਧਾਇਕ ਇੰਦਰਬਿਰ ਸਿੰਘ ਨਿੱਝਰ ਨੂੰ ਇਸ ਕਮੇਟੀ ਦੀ ਕਮਾਨ ਸੌਂਪੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ
ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਜਸਵੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਦਰਅਸਲ, ਸ਼ੋਸਲ ਮੀਡੀਆਂ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਨਾਇਬ ਤਹਿਸੀਲਦਾਰ ਜਸਵੀਰ ਕੌਰ ਇਕ ਪਟਵਾਰੀ ਤੋਂ ਪੈਸੇ ਲੈਂਦੇ ਹੋਈ ਦਿਖਾਈ ਦੇ ਰਹੀ ਹੈ। ਜਿਸ ਦੇ ਆਧਾਰ 'ਤੇ ਜਸਵੀਰ ਕੌਰ 'ਤੇ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਮੁਅੱਤਲੀ ਪੱਤਰ ਵਿਚ ਲਿਖਿਆ ਹੈ ਕਿ ਸ਼ੋਸਲ ਮੀਡੀਆਂ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਜਸਵੀਰ ਕੌਰ, ਨਾਇਬ ਤਹਿਸੀਲਦਾਰ, ਫਤਿਹਗੜ੍ਹ ਚੂੜੀਆਂ ਇਕ ਪਟਵਾਰੀ ਤੋਂ ਪੈਸੇ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਸਰਕਾਰ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਲਈ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਧੀ, ਜਾਣੋ ਅਦਾਲਤ 'ਚ ਪੇਸ਼ੀ ਦੌਰਾਨ ਕੀ ਹੋਇਆ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਮੁੜ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਸ੍ਰੀ ਦਰਬਾਰ ਸਾਹਿਬ ਨੂੰ ਫਿਰ ਮਿਲੀ ਧਮਕੀ, ਸੁਰੱਖਿਆ ਏਜੰਸੀਆਂ Alert
ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਦੇਰ ਰਾਤ ਇੱਕ ਹੋਰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਹੈ। ਦੱਸ ਦੇਈਏ ਕੱਲ੍ਹ ਤੋਂ ਲੈ ਕੇ ਹੁਣ ਤੱਕ 3 ਧਮਕੀਆਂ ਮਿਲ ਚੁੱਕਿਆ ਹਨ ਅਤੇ ਇਹ 8ਵੀਂ ਵਾਰ ਹੈ ਜਦੋਂ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵਿਚ ਹਲਚਲ ਮਚ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਐੱਸ. ਜੀ. ਪੀ. ਸੀ. ਨੂੰ ਮਿਲ ਰਹੀਆਂ ਧਮਕੀਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਰਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧਮਕੀ ਦੇਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰ ਲਿਆ ਗਿਆ ਹੈ। ਈ-ਮੇਲ ਭੇਜਣ ਵਾਲੇ ਨੰਬਰਾਂ ਦਾ ਵੀ ਪਤਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬੜੀ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਐਲਾਨ
ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਵਿਚੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਹੀ ਬਸ ਨਹੀਂ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਫੇਸਬੁਕ "ਤੇ ਪਾਈ ਪੋਸਟ ਵਿਚ ਲਿਖਿਆ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਵੱਡੀ ਖ਼ਬਰ ; ਸ਼ੂਟਿੰਗ ਦੌਰਾਨ ਜ਼ਖਮੀ ਹੋਏ ਸ਼ਾਹਰੁਖ ਖਾਨ ! ਇਲਾਜ ਲਈ ਲਿਜਾਣਾ ਪਿਆ ਅਮਰੀਕਾ
ਬਾਲੀਵੁੱਡ ਦੇ ਕਿੰਗ ਖਾਨ ਨੂੰ ਲੈ ਕੇ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਸ਼ਾਹਰੁਖ ਖਾਨ ਇੱਕ ਬਾਲੀਵੁੱਡ ਸੁਪਰਸਟਾਰ ਹਨ। ਉਹ ਆਪਣੀਆਂ ਫਿਲਮਾਂ ਲਈ ਸਖ਼ਤ ਮਿਹਨਤ ਕਰਨ ਲਈ ਜਾਣੇ ਜਾਂਦੇ ਹਨ। ਉਹ ਹਰ ਸੀਨ ਵਿੱਚ ਆਪਣਾ 100 ਪ੍ਰਤੀਸ਼ਤ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਕਈ ਵਾਰ ਉਹ ਇਸ ਕਾਰਨ ਜ਼ਖਮੀ ਵੀ ਹੋਏ ਹਨ। ਇੱਕ ਵਾਰ ਫਿਰ ਬਾਲੀਵੁੱਡ ਦੇ ਕਿੰਗ ਆਪਣੀ ਆਉਣ ਵਾਲੀ ਐਕਸ਼ਨ ਫਿਲਮ 'ਕਿੰਗ' ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। 59 ਸਾਲਾ ਸ਼ਾਹਰੁਖ ਖਾਨ ਮੁੰਬਈ ਦੇ ਗੋਲਡਨ ਟੋਬੈਕੋ ਸਟੂਡੀਓ ਵਿੱਚ ਕੁਝ ਜ਼ਬਰਦਸਤ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ, ਜਿਸ ਦੌਰਾਨ ਉਹ ਇੱਕ ਹਾਦਸੇ ਕਾਰਨ ਜ਼ਖਮੀ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਵਾਰਾਣਸੀ 'ਚ ਡੁੱਬ ਗਏ 84 ਘਾਟ, ਛੱਤਾਂ 'ਤੇ ਹੋ ਰਹੇ ਸਸਕਾਰ, ਮਾਹਾਕਾਲ ਦੀ ਨਗਰੀ 'ਚ ਉਫਾਨ 'ਤੇ ਗੰਗਾ
ਵਾਰਾਣਸੀ 'ਚ ਗੰਗਾ ਨਦੀ 'ਚ ਵਧਦੇ ਪਾਣੀ ਦੇ ਪੱਧਰ ਨੇ ਸਾਰੇ 84 ਘਾਟਾਂ ਨੂੰ ਡੁੱਬੋ ਦਿੱਤਾ ਹੈ। ਅੱਸੀ ਘਾਟ 'ਤੇ ਹੋਣ ਵਾਲੀ ਪ੍ਰਸਿੱਧ ਗੰਗਾ ਆਰਤੀ ਹੁਣ ਗਲੀਆਂ 'ਚ ਆਯੋਜਿਤ ਕੀਤੀ ਜਾ ਰਹੀ ਹੈ। ਗੰਗਾ ਅਤੇ ਵਰੁਣਾ ਨਦੀ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਹੇਠਲੇ ਇਲਾਕਿਆਂ 'ਚ ਹੜ੍ਹ ਦਾ ਪਾਣੀ ਭਰ ਗਿਆ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਵੱਡੀ ਖ਼ਬਰ : ਅਫਰੀਕੀ ਦੇਸ਼ 'ਚ ਦੋ ਭਾਰਤੀਆਂ ਦੀ ਹੱਤਿਆ, ਇਕ ਅਗਵਾ
ਪੱਛਮੀ ਅਫਰੀਕੀ ਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣ-ਪੱਛਮੀ ਨਾਈਜਰ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ ਦੋ ਭਾਰਤੀਆਂ ਦੀ ਮੌਤ ਹੋ ਗਈ ਅਤੇ ਇੱਕ ਨੂੰ ਅਗਵਾ ਕਰ ਲਿਆ ਗਿਆ। ਭਾਰਤੀ ਦੂਤਘਰ ਨੇ ਇਹ ਜਾਣਕਾਰੀ ਦਿੱਤੀ। ਦੂਤਘਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, "ਨਾਈਜਰ ਦੇ ਦੋਸੋ ਖੇਤਰ ਵਿੱਚ 15 ਜੁਲਾਈ ਨੂੰ ਇੱਕ ਘਿਨਾਉਣੇ ਅੱਤਵਾਦੀ ਹਮਲੇ ਵਿੱਚ ਦੋ ਭਾਰਤੀ ਨਾਗਰਿਕਾਂ ਦੀ ਦੁਖਦ ਮੌਤ ਹੋ ਗਈ ਅਤੇ ਇੱਕ ਨੂੰ ਅਗਵਾ ਕਰ ਲਿਆ ਗਿਆ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਮੁਲਾਜ਼ਮਾਂ ਲਈ ਖੁਸ਼ਖ਼ਬਰੀ! EPFO ਨੇ ਇਨ੍ਹਾਂ 2 ਨਿਯਮਾਂ 'ਚ ਕੀਤੇ ਮਹੱਤਵਪੂਰਨ ਬਦਲਾਅ
ਕੇਂਦਰ ਸਰਕਾਰ ਨੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੀ EDLI ਯਾਨੀ ਕਰਮਚਾਰੀ ਜਮ੍ਹਾਂ ਰਾਸ਼ੀ ਨਾਲ ਜੁੜੀ ਬੀਮਾ ਯੋਜਨਾ ਵਿੱਚ ਵੱਡਾ ਬਦਲਾਅ ਕੀਤਾ ਹੈ। ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਸ ਯੋਜਨਾ ਨਾਲ ਸਬੰਧਤ ਸ਼ਰਤਾਂ ਨੂੰ ਸੌਖਾ ਕਰਕੇ ਲੱਖਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਦਿੱਤੀ। ਖਾਸ ਕਰਕੇ ਉਨ੍ਹਾਂ ਕਰਮਚਾਰੀਆਂ ਨੂੰ ਇਹ ਲਾਭ ਮਿਲੇਗਾ, ਜੋ ਘੱਟ ਤਨਖਾਹ ਵਾਲੇ ਜਾਂ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਦੇ ਹਨ ਅਤੇ ਜਿਨ੍ਹਾਂ ਕੋਲ ਕਿਸੇ ਹੋਰ ਕਿਸਮ ਦੀ ਬੀਮਾ ਸੁਰੱਖਿਆ ਨਹੀਂ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Credit : www.jagbani.com