ਅਨਮੋਲ ਗਗਨ ਮਾਨ ਬਾਰੇ ਅਮਨ ਅਰੋੜਾ ਕਹਿ ਗਏ ਵੱਡੀ ਗੱਲ, ਅਸਤੀਫ਼ੇ 'ਤੇ ਦਿੱਤਾ ਆਹ ਬਿਆਨ (ਵੀਡੀਓ)

ਅਨਮੋਲ ਗਗਨ ਮਾਨ ਬਾਰੇ ਅਮਨ ਅਰੋੜਾ ਕਹਿ ਗਏ ਵੱਡੀ ਗੱਲ, ਅਸਤੀਫ਼ੇ 'ਤੇ ਦਿੱਤਾ ਆਹ ਬਿਆਨ (ਵੀਡੀਓ)

ਚੰਡੀਗੜ੍ਹ : ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਸਿਆਸਤ ਨੂੰ ਅਲਵਿਦਾ ਕਹਿਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਅਜੇ ਤੱਕ ਅਨਮੋਲ ਗਗਨ ਮਾਨ ਜਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਇਸ ਲਈ ਉਹ ਇਸ ਵੇਲੇ ਕੋਈ ਟਿੱਪਣੀ ਕਰਨ ਦੀ ਸਥਿਤੀ 'ਚ ਨਹੀਂ ਹਨ। ਅਮਨ ਅਰੋੜਾ ਨੇ ਕਿਹਾ ਕਿ ਅਨਮੋਲ ਗਗਨ ਮਾਨ ਮੇਰੇ ਲਈ ਛੋਟੀ ਭੈਣਾਂ ਵਰਗੇ ਹਨ ਅਤੇ ਅਸੀਂ ਇਕੱਠੇ ਕੰਮ ਕਰਦੇ ਹਾਂ। ਇਸ ਲਈ ਜੇਕਰ ਕੋਈ ਸਮੱਸਿਆ ਹੈ ਤਾਂ ਅਸੀਂ ਇਕੱਠੇ ਬੈਠਾਂਗੇ ਅਤੇ ਗੱਲਬਾਤ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕੀ ਕਾਰਨ ਹੈ।

ਮੈਨੂੰ ਨਹੀਂ ਲੱਗਦਾ ਕਿ ਵਿਧਾਇਕਾ ਨੂੰ ਕੋਈ ਨਾਰਾਜ਼ਗੀ ਸੀ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ’ਤੇ ਵਿਧਾਇਕਾ ਨਾਲ ਗੱਲ ਕਰਨਗੇ ਅਤੇ ਵਿਧਾਨ ਸਭਾ ਸਪੀਕਰ ਨਾਲ ਵੀ ਚਰਚਾ ਕਰਨਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਵਿਧਾਇਕਾ ਦਾ ਅਸਤੀਫ਼ਾ ਸਪੀਕਰ ਵਲੋਂ ਸਵੀਕਾਰ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਦੀ ਸਪੀਕਰ ਨਾਲ ਕੋਈ ਚਰਚਾ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡਾ ਮਕਸਦ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਹੈ ਅਤੇ ਸਾਰੇ ਆਗੂ ਇਸ ਵਿਚ ਯੋਗਦਾਨ ਪਾ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS