ਚੰਡੀਗੜ੍ਹ : ਪੰਜਾਬੀਆਂ ਲਈ ਅਗਲੇ 72 ਘੰਟੇ ਬੇਹੱਦ ਭਾਰੀ ਹਨ। ਦਰਅਸਲ ਮੌਸਮ ਵਿਭਾਗ ਵਲੋਂ 3 ਦਿਨਾਂ ਲਈ ਸੂਬੇ 'ਚ ਭਾਰੀ ਤੋਂ ਭਾਰੀ ਮੀਂਹ ਦਾ ਵੱਡਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਥੇ ਹੀ ਭਲਕੇ ਮਤਲਬ ਕਿ 21 ਜੁਲਾਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਨ੍ਹਾਂ 'ਚ ਫ਼ਰੀਦਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। 22 ਜੁਲਾਈ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਵੀ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲਿਓ ਕਿਉਂਕਿ ਰਾਹ 'ਚ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਦੇ ਨਾਲ ਹੀ ਮੀਂਹ ਦੇ ਮੌਸਮ 'ਚ ਕੰਮਕਾਰਾਂ 'ਤੇ ਜਾਣ ਵਾਲੇ ਅਤੇ ਸਕੂਲ ਜਾਣ ਵਾਲੇ ਵਿਦਿਆਰਥੀ ਵੀ ਪਰੇਸ਼ਾਨ ਹੋ ਸਕਦੇ ਹਨ। ਇਸ ਲਈ ਮੌਸਮ ਵਿਭਾਗ ਵਲੋਂ ਸੂਬਾ ਵਾਸੀਆਂ ਨੂੰ ਇਨ੍ਹਾਂ ਤਾਰੀਖ਼ਾਂ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com