13 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ

13 ਹਜ਼ਾਰ ਤੋਂ ਵਧੇਰੇ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ

ਜੰਮੂ : ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,880 ਮੀਟਰ ਦੀ ਉਚਾਈ 'ਤੇ ਸਥਿਤ ਅਮਰਨਾਥ ਗੁਫਾ ਮੰਦਰ ਵਿੱਚ ਬਾਬਾ ਬਰਫਾਨੀ ਦੇ ਦਰਸ਼ਨ ਕਰਨ ਲਈ 4099 ਔਰਤਾਂ ਸਮੇਤ 13,814 ਸ਼ਰਧਾਲੂਆਂ ਦਾ ਜਥਾ ਐਤਵਾਰ ਨੂੰ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 

ਇਹ 38 ਦਿਨਾਂ ਦੀ ਸਾਲਾਨਾ ਯਾਤਰਾ 3 ਜੁਲਾਈ ਨੂੰ ਅਨੰਤਨਾਗ ਦੇ ਨੂਨਵਾਨ-ਪਹਿਲਗਾਮ ਅਤੇ ਗੰਦਰਬਲ ਦੇ ਬਾਲਟਾਲ ਰੂਟਾਂ ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਅਧਿਕਾਰੀਆਂ ਅਨੁਸਾਰ, ਯਾਤਰਾ ਦੋਵਾਂ ਰੂਟਾਂ 'ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਅੱਜ (ਐਤਵਾਰ) ਦਿਨ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਤਿੰਨ ਲੱਖ ਦੇ ਅੰਕੜੇ ਨੂੰ ਪਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ 130 ਸਾਧੂਆਂ ਅਤੇ ਸਾਧਵੀਆਂ ਸਮੇਤ ਸ਼ਰਧਾਲੂਆਂ ਦਾ ਇੱਕ ਹੋਰ ਜਥਾ ਸਖ਼ਤ ਸੁਰੱਖਿਆ ਵਿਚਕਾਰ ਵੱਖ-ਵੱਖ ਕਾਫਲਿਆਂ ਵਿੱਚ ਬੇਸ ਕੈਂਪ ਤੋਂ ਪਹਿਲਗਾਮ ਅਤੇ ਬਾਲਟਾਲ ਲਈ ਰਵਾਨਾ ਹੋਇਆ। ਇਹ ਯਾਤਰਾ 9 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।

ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ 20 ਜੁਲਾਈ ਨੂੰ ਦੁਪਹਿਰ ਤੱਕ 9047 ਪੁਰਸ਼, 4099 ਔਰਤਾਂ, 181 ਬੱਚੇ, 63 ਸਾਧੂ, 06 ਸਾਧਵੀਆਂ ਤੇ 418 ਸੁਰੱਖਿਆ ਮੁਲਾਜ਼ਮ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਇਸ ਦੇ ਨਾਲ ਅੱਜ ਕੁੱਲ 13,814 ਲੋਕਾਂ ਦਰਸ਼ਨਾਂ ਲਈ ਪਹੁੰਚੇ ਹਨ। ਦਰਸ਼ਨ ਕਰਨ ਵਾਲੇ ਕੁੱਲ ਸ਼ਰਧਾਲੂਆਂ ਦੀ ਗਿਣਤੀ 3,00,912 ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS