ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਫਿਰ ਬਦਲਾਅ ਵੇਖਣ ਨੂੰ ਮਿਲੇਗਾ। ਦਰਅਸਲ ਮੌਸਮ ਵਿਭਾਗ ਵੱਲੋਂ ਆਉਣ ਵਾਲੇ 4 ਦਿਨਾਂ ਲਈ ਸੂਬੇ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।


20 ਜੁਲਾਈ ਨੂੰ ਸੂਬੇ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦੂਜੇ ਪਾਸੇ 21 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। 21 ਤਾਰੀਖ਼ ਨੂੰ 12 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਪੱਛਮੀ ਗੜਬੜੀ ਦੇ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 21 ਅਤੇ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
23 ਤਾਰੀਖ਼ ਨੂੰ ਲੈ ਕੇ ਮੌਸਮ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 24 ਜੁਲਾਈ ਨੂੰ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਸਣੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਵੀ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲਿਓ ਕਿਉਂਕਿ ਰਾਹ 'ਚ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com