ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਸਬ ਕਮੇਟੀ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਤੋਂ ਪਿਛਲੀ ਮੀਟਿੰਗ ਤੋਂ ਬਾਅਦ ਯੂਨੀਅਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।
ਇੰਨ੍ਹਾਂ ਮੀਟਿੰਗਾਂ ਦੌਰਾਨ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਨੁਮਾਇੰਦਗੀ ਰਮੇਸ਼ ਕੁਮਾਰ (ਕਨਵੀਨਰ), ਕੁਲਵੰਤ ਸਿੰਘ ਸੈਣੀ (ਸਰਪ੍ਰਸਤ), ਗੋਪਾਲ ਥਾਪਰ (ਸਹਿ-ਕਨਵੀਨਰ), ਅਤੇ ਅਸ਼ੋਕ ਤਾਰਵਾਨ (ਸਹਿ-ਕਨਵੀਨਰ) ਨੇ ਕੀਤੀ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਨੁਮਾਇੰਦਗੀ ਨਰੇਸ਼ ਕੁਮਾਰ (ਪ੍ਰਧਾਨ), ਜੁਗਿੰਦਰਪਾਲ (ਉਪ ਪ੍ਰਧਾਨ), ਗੋਪਾਲ ਕ੍ਰਿਸ਼ਨ (ਚੇਅਰਮੈਨ), ਰਾਕੇਸ਼ ਅਤੇ ਰਾਜ ਹੰਸ ਨੇ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com