ਅੰਮ੍ਰਿਤਸਰ (ਅਕਸ਼ੈ) - ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਸੋਮਵਾਰ ਸ਼ਾਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇੱਕ ਅਣਪਛਾਤੇ ਵਿਅਕਤੀ ਨੇ ਹਵਾਈ ਅੱਡਾ ਪ੍ਰਸ਼ਾਸਨ ਨੂੰ ਫ਼ੋਨ ਕਰਕੇ ਕਿਹਾ ਕਿ ਹਵਾਈ ਅੱਡੇ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਮਿਲਦੇ ਹੀ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਆਡ ਵੀ ਤਾਇਨਾਤ ਕੀਤਾ ਗਿਆ ਹੈ। ਇਸ ਸਮੇਂ ਹਵਾਈ ਅੱਡੇ 'ਤੇ ਕਾਰਵਾਈ ਆਮ ਵਾਂਗ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਪੂਰੀ ਜਾਂਚ ਕੀਤੀ ਜਾ ਰਹੀ ਹੈ।
Credit : www.jagbani.com