ਗੁਰਦਾਸਪੁਰ: ਗੁਰਦਾਸਪੁਰ ਪੁਲਸ ਵੱਲੋਂ ਐਸਐਸਪੀ ਅਦਿੱਤਿਆ ਦੀ ਅਗਵਾਈ ਹੇਠ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਨੂੰ ਉਸ ਵੇਲੇ ਇਕ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਬਬਰੀ ਬਾਈਪਾਸ ਤੋਂ ਕੁਝ ਦੂਰੀ ਤੇ ਸਥਿਤ ਇਕ ਗੈਂਗਸਟਰ ਨੂੰ ਕਾਬੂ ਕਰ ਲਿਆ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਅਦਿਤਿਆ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਕੁਝ ਸ਼ਰਾਰਤੀ ਅਨਸਰ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹਨ। ਇਸ ਦੌਰਾਨ ਪੁਲਸ ਵੱਲੋਂ ਵੱਖ-ਵੱਖ ਸੰਭਾਵਿਤ ਥਾਵਾਂ 'ਤੇ ਬਾਕਾਇਦਾ ਨਜ਼ਰ ਰੱਖੀ ਹੋਈ ਸੀ ਅਤੇ ਚੈਕਿੰਗ ਵੀ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ੀਫ਼ਿਕੇਸ਼ਨ ਜਾਰੀ
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਬਬਰੀ ਬਾਈਪਾਸ ਚੌਂਕ ਤੋਂ ਕੁਝ ਦੂਰੀ 'ਤੇ ਇਕ ਵਿਅਕਤੀ ਮੋਟਰਸਾਈਕਲ 'ਤੇ ਆਇਆ ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਪੁਲਸ ਨੇ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ਉੱਪਰ ਗੋਲ਼ੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਜਦੋਂ ਗੋਲੀ ਚਲਾਈ ਤਾਂ ਉਕਤ ਦੋਸ਼ੀ ਦੀ ਲੱਤ ਵਿਚ ਗੋਲ਼ੀ ਲੱਗੀ, ਜਿਸ ਦੇ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋਸ਼ੀ ਦੀ ਪਛਾਣ ਰਾਹੁਲ ਵਜੋਂ ਹੋਈ ਹੈ ਜੋ ਗੁਰਦਾਸਪੁਰ ਦਾ ਹੀ ਵਸਨੀਕ ਹੈ ਅਤੇ ਮੁੱਢਲੀ ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਉਕਤ ਦੋਸ਼ੀ ਨੇ ਹੀ ਗੁਰਦਾਸਪੁਰ ਦੇ ਬਾਟਾ ਚੌਂਕ ਸਥਿਤ ਇਕ ਸ਼ੋਅਰੂਮ ਉੱਪਰ ਗੋਲ਼ੀ ਚਲਾਈ ਸੀ। ਇਸ ਦੇ ਬਾਕੀ ਸਾਥੀਆਂ ਦਾ ਪਤਾ ਲਗਾਉਣ ਸਮੇਤ ਇਸ ਵੱਲੋਂ ਕੀਤੀਆਂ ਹੋਰ ਵਾਰਦਾਤਾਂ ਬਾਰੇ ਪੁੱਛਗਿੱਛ ਜਾਰੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com