ਦੇਵਘਰ- ਝਾਰਖੰਡ ਦੇ ਦੇਵਘਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਆਪਣੇ ਪੁੱਤ ਨੂੰ ਦੋਪਹੀਆ ਵਾਹਨ 'ਤੇ ਸਕੂਲ ਛੱਡਣ ਜਾ ਰਹੇ 37 ਸਾਲਾ ਇਕ ਵਿਅਕਤੀ ਦੀ ਇਕ ਸਕੂਲ ਬੱਸ ਦੀ ਟੱਕਰ ਨਾਲ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ 'ਚ ਬੇਟਾ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ 'ਚ ਸਵਾਰ ਵਿਦਿਆਰਥੀ ਵੀ ਵਾਲ-ਵਾਲ ਬਚ ਗਏ।
ਡੀ.ਐੱਸ.ਪੀ. ਲਕਸ਼ਮਣ ਪ੍ਰਸਾਦ ਨੇ ਦੱਸਿਆ ਕਿ ਇਹ ਘਟਨਾ ਬੋਮਪਾਸ ਕਸਬੇ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਬੱਸ ਨੇ ਦੋਪਹੀਆ ਵਾਹਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਗੁੱਸੇ ਸਥਾਨਕ ਲੋਕਾਂ ਨੇ ਬੱਸ 'ਚ ਭੰਨ-ਤੋੜ ਕੀਤੀ। ਉਨ੍ਹਾਂ ਨੇ ਵਾਹਨ ਦੀ ਫਿਟਨੈੱਸ 'ਤੇ ਸਵਾਲ ਚੁੱਕੇ ਅਤੇ ਦੋਸ਼ ਲਗਾਇਆ ਕਿ ਡਰਾਈਵਰ ਕੋਲ ਲਾਇਸੈਂਸ ਨਹੀਂ ਸੀ। ਡੀਐੱਸਪੀ ਨੇ ਕਿਹਾ ਕਿ ਦੋਸ਼ਾਂ ਦੀ ਪੁਸ਼ਟੀ ਕੀਤੀ ਜਾਵੇਗੀ ਅਤੇ ਡਰਾਈਵਰ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com