CM ਮਾਨ ਦਾ ਸ਼ਹੀਦੀ ਸਮਾਗਮਾਂ ਬਾਰੇ ਐਡਵੋਕੇਟ ਧਾਮੀ 'ਤੇ ਪਲਟਵਾਰ, ਆਖ ਦਿੱਤੀ ਵੱਡੀ ਗੱਲ (ਵੀਡੀਓ)

CM ਮਾਨ ਦਾ ਸ਼ਹੀਦੀ ਸਮਾਗਮਾਂ ਬਾਰੇ ਐਡਵੋਕੇਟ ਧਾਮੀ 'ਤੇ ਪਲਟਵਾਰ, ਆਖ ਦਿੱਤੀ ਵੱਡੀ ਗੱਲ (ਵੀਡੀਓ)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਵੱਖਰੇ ਤੌਰ 'ਤੇ ਮਨਾਏ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਤਾਏ ਗਏ ਇਤਰਾਜ਼ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਸਰਕਾਰ ਦੇ ਸਮੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 300 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਸੀ, ਕੀ ਉਦੋਂ ਧਾਰਮਿਕ ਮਾਮਲਿਆਂ 'ਚ ਦਖ਼ਲ ਨਹੀਂ ਸੀ।

ਜਦੋਂ ਧਾਮੀ ਸਾਹਿਬ ਜਲੰਧਰ, ਲੁਧਿਆਣਾ 'ਚ ਅਕਾਲੀ ਦਲ ਦਾ ਪ੍ਰਚਾਰ ਕਰ ਰਹੇ ਹੁੰਦੇ ਹਨ, ਉਹ ਸਿਆਸੀ ਮਾਮਲਿਆਂ 'ਚ ਦਖ਼ਲ ਨਹੀਂ ਹੁੰਦਾ? ਉਨ੍ਹਾਂ ਪੁੱਛਿਆ ਕਿ ਕੀ ਗੁਰੂ ਸਾਹਿਬ ਉਨ੍ਹਾਂ ਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਸਮਾਗਮ ਬਹੁਤ ਸਾਰੀਆਂ ਹੋਰ ਸੰਸਥਾਵਾਂ ਵੀ ਮਨਾਉਣਗੀਆਂ ਕਿਉਂਕਿ ਇਹ ਸ਼ਹੀਦੀ ਸਮਾਗਮ ਮਨਾਉਣ ਦਾ ਸਭ ਨੂੰ ਹੱਕ ਹੈ।

ਉਨ੍ਹਾਂ ਪੁੱਛਿਆ ਕਿ ਕੀ ਐੱਸ. ਜੀ. ਪੀ. ਸੀ. ਵਾਲਿਆਂ ਨੇ ਕਾਪੀਰਾਈਟ ਲੈ ਲਿਆ ਹੈ? ਅਕਾਲੀ ਦਲ ਦੀ ਸਰਕਾਰ ਵੇਲੇ ਵਿਰਾਸਤ-ਏ-ਖ਼ਾਲਸਾ ਬਣਾਏ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਿਲਟ ਨਾਲੇਜ ਇਜ਼ ਟੂ ਡੈਂਜਰਸ ਅਤੇ ਸਭ ਕੁੱਝ ਕਰਾਂਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS