ਫਤਹਿਗੜ੍ਹ ਸਾਹਿਬ : ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਆਸ ਵਿਚ ਅਮਰੀਕਾ ਪੜ੍ਹਾਈ ਕਰਨ ਗਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦੇ 24 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਰਨਵੀਰ ਸਿੰਘ ਸਟੱਡੀ ਬੇਸ 'ਤੇ ਅਮਰੀਕਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਅਚਾਨਕ ਰਾਤ ਸਮੇਂ ਟਰਾਲਾ ਸੜਕ ਦੀ ਰੇਲਿੰਗ ਨਾਲ ਟਕਰਾਉਣ ਕਾਰਨ ਪਲਟ ਗਿਆ ਅਤੇ ਟਰਾਲੇ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਰਨ ਵੀਰ ਟਰਾਲੇ ਵਿਚੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com