ਬਿਹਾਰ ਦੇ ਠੇਕੇਦਾਰ ਪੰਜਾਬ 'ਚ ਮੰਗਵਾਉਂਦੇ ਸੀ ਭੀਖ, ਇੰਝ ਹੋਇਆ ਖੁਲਾਸਾ

ਬਿਹਾਰ ਦੇ ਠੇਕੇਦਾਰ ਪੰਜਾਬ 'ਚ ਮੰਗਵਾਉਂਦੇ ਸੀ ਭੀਖ, ਇੰਝ ਹੋਇਆ ਖੁਲਾਸਾ

ਉਨ੍ਹਾਂ ਕਿਹਾ ਕਿ ਉਕਤ ਬੱਚਿਆਂ ਦੇ ਮਾਪਿਆਂ ਨੂੰ ਵੀ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਬੱਚੇ ਭੀਖ ਮੰਗਣ ਗਏ ਤਾਂ ਉਨ੍ਹਾਂ ਦੇ ਖਿਲਾਫ ਵੀ ਪਰਚਾ ਦਰਜ ਕੀਤਾ ਜਾਵੇਗਾ। ਇਸੇ ਤਰ੍ਹਾਂ ਇਸ ਚੈਕਿੰਗ ਦੌਰਾਨ ਤਿੰਨ ਬੱਚੇ ਖਾਣ ਪੀਣ ਦਾ ਸਾਮਾਨ ਵੇਚ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਬੱਚਿਆਂ ਨੇ ਦੱਸਿਆ ਕਿ ਉਹ ਬਿਹਾਰ ਨਾਲ ਸਬੰਧਤ ਹਨ, ਜਿਨ੍ਹਾਂ ਨੂੰ 2 ਠੇਕੇਦਾਰ ਇੱਥੇ ਕੰਮ ਲਈ ਲੈ ਕੇ ਆਏ ਹਨ। ਉਕਤ ਬੱਚਿਆਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਨਾਲ ਅੱਠ ਦੇ ਕਰੀਬ ਬੱਚੇ ਹੋਰ ਵੀ ਹਨ, ਜੋ ਰਾਤ ਨੂੰ ਠੇਕੇਦਾਰ ਕੋਲ ਹੀ ਰਹਿੰਦੇ ਹਨ ਅਤੇ ਠੇਕੇਦਾਰ ਹੀ ਉਨ੍ਹਾਂ ਕੋਲੋਂ ਕੰਮ ਕਰਵਾਉਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਮਾਮਲਾ ਤੁਰੰਤ ਜ਼ਿਲਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆਂਦਾ, ਜਿਨ੍ਹਾਂ ਨੇ ਤੁਰੰਤ ਪੁਲਸ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਬੱਚਿਆਂ ਨੂੰ ਚਾਇਲਡ ਵੈੱਲਫੇਅਰ ਕੌਂਸਲ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਦੇ ਬਾਅਦ ਇਨ੍ਹਾਂ ਨੂੰ ਚਿਲਡਰਨ ਹੋਮ ’ਚ ਆਰਜ਼ੀ ਤੌਰ ’ਤੇ ਭੇਜ ਦਿੱਤਾ ਗਿਆ ਹੈ, ਜਦੋਂ ਕਿ ਪੁਲਸ ਵੱਲੋਂ ਇਨ੍ਹਾਂ ਬੱਚਿਆਂ ਕੋਲੋਂ ਕੰਮ ਕਰਵਾ ਰਹੇ ਠੇਕੇਦਾਰ ਰਵੀ ਅਤੇ ਧਰਮਿੰਦਰ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਧਰਮਿੰਦਰ ਅਤੇ ਰਵੀ ਬਿਹਾਰ ਦੇ ਗੋਰਖਪੁਰ ਨਾਲ ਸਬੰਧਤ ਹਨ, ਜੋ ਇਨ੍ਹਾਂ ਬੱਚਿਆਂ ਨੂੰ ਇੱਥੇ ਲੈ ਕੇ ਆਏ ਸਨ। ਇਹ ਗੱਲ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ ਕਿ ਇਨ੍ਹਾਂ ਬੱਚਿਆਂ ਨੂੰ ਜ਼ਬਰਦਸਤੀ ਇੱਥੇ ਲਿਆਂਦਾ ਗਿਆ ਹੈ ਜਾਂ ਇਨ੍ਹਾਂ ਦੇ ਮਾਪਿਆਂ ਨੇ ਆਪਣੀ ਮਰਜ਼ੀ ਨਾਲ ਇੱਥੇ ਭੇਜਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS