ਕੋਟਕਪੂਰਾ : ਕੋਟਕਪੂਰਾ ਦੇ ਨੇੜਲੇ ਪਿੰਡ ਬਾਹਮਣ ਵਾਲਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੰਡੈਵਰ ਗੱਡੀ ਵਿਚ ਸਵਾਰ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਮੁਹਾਲੀ ਨਿਵਾਸੀ ਯਾਦਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਸੂਚਨਾ ਤੋਂ ਬਾਅਦ ਪੁਲਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਪਿੰਡ ਦੇ ਗੁਲਜਾਰ ਸਿੰਘ ਨੰਬਰਦਾਰ ਨਾਮਕ ਵਿਅਕਤੀ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਅਤੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਭੋਗ ਦੀ ਰਸਮ ਰੱਖੀ ਗਈ ਸੀ। ਭੋਗ ਤੋਂ ਬਾਅਦ ਜਦੋਂ ਰਿਸ਼ਤੇਦਾਰ ਵਾਪਸ ਪਰਤ ਰਹੇ ਸਨ ਤਾਂ ਮੋਟਰਸਾਈਕਲ ''ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਨੇ ਇੰਡੈਵਰ ਗੱਡੀ ''ਤੇ ਅੰਨੇਵਾਹ ਗੋਲੀਆਂ ਚਲਾਈਆਂ, ਜਿਸ ਦੇ ਚੱਲਦਿਆਂ ਗੱਡੀ ਦੇ ਡਰਾਈਵਰ ਯਾਦਵਿੰਦਰ ਸਿੰਘ ਦੀ ਮੌਕੇ ''ਤੇ ਹੀ ਮੌਤ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com