ਨਾਬਾਲਗ ਹਾਕੀ ਖਿਡਾਰਨ ਨਾਲ ਗੈਂਗਰੇਪ, ਕੋਚ ਨੇ ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਾਬਾਲਗ ਹਾਕੀ ਖਿਡਾਰਨ ਨਾਲ ਗੈਂਗਰੇਪ, ਕੋਚ ਨੇ ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੈਸ਼ਨਲ ਡੈਸਕ : ਓਡੀਸ਼ਾ ਦੇ ਜਾਜਪੁਰ ਜ਼ਿਲ੍ਹੇ ਵਿੱਚ 15 ਸਾਲਾ ਹਾਕੀ ਖਿਡਾਰਨ ਨਾਲ ਸਮੂਹਿਕ ਜਬਰ-ਜ਼ਨਾਹ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਘਿਨਾਉਣੇ ਅਪਰਾਧ ਨੂੰ ਉਸਦੇ ਕੋਚ ਨੇ ਆਪਣੇ 2 ਦੋਸਤਾਂ ਨਾਲ ਮਿਲ ਕੇ ਅੰਜਾਮ ਦਿੱਤਾ। ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਵਿਰੁੱਧ ਭਾਰਤੀ ਨਿਆਂ ਸੰਹਿਤਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 21 ਜੁਲਾਈ ਨੂੰ ਸਾਹਮਣੇ ਆਈ ਸੀ। ਪੀੜਤਾ ਨੇ ਜਾਜਪੁਰ ਟਾਊਨ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਸਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੇ ਕੋਚ ਅਤੇ 2 ਸਾਥੀਆਂ ਨੇ 3 ਜੁਲਾਈ ਦੀ ਸ਼ਾਮ ਨੂੰ ਘਰ ਵਾਪਸ ਆਉਂਦੇ ਸਮੇਂ ਉਸ ਨੂੰ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਦੋਸ਼ੀ ਉਸ ਨੂੰ ਇੱਕ ਲੌਜ ਵਿੱਚ ਲੈ ਗਿਆ, ਜਿੱਥੇ ਮੁੱਖ ਦੋਸ਼ੀ ਨੇ ਉਸ ਨਾਲ ਜਬਰ-ਜ਼ਨਾਹ ਕੀਤਾ, ਜਦੋਂਕਿ ਉਸਦੇ ਦੋਸਤਾਂ ਨੇ ਉਸਦਾ ਸਮਰਥਨ ਕੀਤਾ।

ਜਾਜਪੁਰ ਦੇ ਪੁਲਸ ਸੁਪਰਡੈਂਟ ਯਸ਼ ਪ੍ਰਤਾਪ ਸ਼੍ਰੀਮਲ ਨੇ ਕਿਹਾ ਕਿ ਪੀੜਤ ਖਿਡਾਰਨ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਇੱਕ ਹਾਕੀ ਕੋਚ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਦੋਸ਼ੀ ਨੂੰ ਰਿਹਾਅ ਕਰ ਦਿੱਤਾ ਗਿਆ ਕਿਉਂਕਿ ਅਜੇ ਤੱਕ ਅਪਰਾਧ ਵਿੱਚ ਉਸਦੀ ਸ਼ਮੂਲੀਅਤ ਦਾ ਪਤਾ ਨਹੀਂ ਲੱਗਿਆ ਹੈ। ਬਾਕੀ ਤਿੰਨ ਦੋਸ਼ੀਆਂ ਤੋਂ ਪੁਲਸ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੀੜਤਾ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਭੇਜਿਆ ਗਿਆ ਹੈ।

2 ਸਾਲਾਂ ਤੋਂ ਹਾਕੀ ਦੀ ਸਿਖਲਾਈ ਲੈ ਰਹੀ ਸੀ ਪੀੜਤਾ
ਐੱਸਪੀ ਨੇ ਦੱਸਿਆ ਕਿ ਪੀੜਤ ਲੜਕੀ ਪਿਛਲੇ ਦੋ ਸਾਲਾਂ ਤੋਂ ਜਾਜਪੁਰ ਹਾਕੀ ਸਟੇਡੀਅਮ ਵਿੱਚ ਸਿਖਲਾਈ ਲੈ ਰਹੀ ਹੈ। ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਦਾਅਵਾ ਕੀਤਾ ਕਿ ਅਪਰਾਧੀਆਂ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਉਸਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਣਗੇ। ਪੁਲਸ ਨੇ ਦੱਸਿਆ ਕਿ ਪੀੜਤਾ ਦਾ ਬਿਆਨ ਜ਼ਿਲ੍ਹਾ ਅਦਾਲਤ ਵਿੱਚ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS