ਚੰਡੀਗੜ੍ਹ (ਵੈੱਬ ਡੈਸਕ): ਬੀਤੇ ਕੱਲ੍ਹ ਪੰਜਾਬ ਵਿਚ ਅੱਧੀ ਰਾਤ ਤੋਂ ਸ਼ੁਰੂ ਹੋਈ ਬਰਸਾਤ ਦੁਪਹਿਰ ਤਕ ਲਗਾਤਾਰ ਜਾਰੀ ਰਹੀ। ਇਸ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਉੱਥੇ ਹੀ ਅੱਜ ਸਵੇਰ ਤੋਂ ਇਕ ਵਾਰ ਫ਼ਿਰ ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ, ਜਿਸ ਨਾਲ ਕਈ ਇਲਾਕਿਆਂ ਵਿਚ ਤਾਂ ਇਕ ਵਾਰ ਘੁੱਪ ਹਨੇਰਾ ਵੀ ਛਾ ਗਿਆ। ਕਈ ਥਾਵਾਂ 'ਤੇ ਹਲਕੀ ਬੂੰਦਾਬਾਂਦੀ ਵੀ ਸ਼ੁਰੂ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: Air India ਦੇ ਜਹਾਜ਼ ਨੂੰ ਲੱਗ ਗਈ ਅੱਗ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਉੱਥੇ ਹੀ ਕਈ ਥਾਵਾਂ 'ਤੇ ਬਾਰਿਸ਼ ਤੇਜ਼ ਹੋਵੇਗੀ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਉੱਥੇ ਹੀ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਅੱਜ ਸਵੇਰੇ ਤਕਰੀਬਨ 10.30 ਵਜੇ ਤਕ ਸੰਗਰੂਰ, ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ੀਫ਼ਿਕੇਸ਼ਨ ਜਾਰੀ
ਇਸੇ ਤਰ੍ਹਾਂ ਵਿਭਾਗ ਨੇ 28 ਜੁਲਾਈ ਤਕ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਲਗਾਤਾਰ ਬਾਰਿਸ਼ ਪੈਣ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਆ ਰਹੀ ਹੈ ਤੇ ਵੱਧ ਤੋਂ ਵੱਧ ਤਾਪਮਾਨ 30-35 ਡਿਗਰੀ ਦੇ ਦਰਮਿਆਨ ਬਣਿਆ ਹੋਇਆ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com