ਪਟਨਾ : ਬਿਹਾਰ ਵਿੱਚ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਦਾ ਆਖਰੀ ਸੈਸ਼ਨ ਚੱਲ ਰਿਹਾ ਹੈ। ਮਾਨਸੂਨ ਸੈਸ਼ਨ ਦੌਰਾਨ ਵਿਰੋਧੀ ਧਿਰ ਵਲੋਂ SIR (ਵਿਸ਼ੇਸ਼ ਤੀਬਰ ਸੋਧ) ਦੇ ਵਿਰੋਧ ਵਿੱਚ ਹੰਗਾਮਾ ਕੀਤਾ ਗਿਆ। ਸੈਸ਼ਨ ਦਾ ਅੱਜ ਤੀਜਾ ਦਿਨ ਹੈ, ਜਿਸ ਦੀ ਕਾਰਵਾਈ ਦੌਰਾਨ ਇੱਕ ਆਰਜੇਡੀ ਵਿਧਾਇਕ ਨੇ ਸਦਨ ਵਿਚ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰ ਦਿੱਤੀ, ਜਿਸ ਤੋਂ ਬਾਅਦ ਸੈਸ਼ਨ ਨੇ ਹੰਗਾਮੇ ਦਾ ਰੂਪ ਧਾਰਨ ਕਰ ਲਿਆ। ਦੱਸ ਦੇਈਏ ਕਿ ਸਪੀਕਰ ਨੰਦ ਕਿਸ਼ੋਰ ਯਾਦਵ ਨੇ ਬਿਹਾਰ ਵਿਧਾਨ ਸਭਾ ਵਿੱਚ ਆਰਜੇਡੀ ਵਿਧਾਇਕ ਭਾਈ ਵੀਰੇਂਦਰ ਵੱਲੋਂ ਕੀਤੀ ਗਈ ਟਿੱਪਣੀ 'ਤੇ ਡੂੰਘਾ ਇਤਰਾਜ਼ ਪ੍ਰਗਟ ਕੀਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਗੈਰ-ਕਾਨੂੰਨੀ ਕੋਲਾ ਮਾਈਨਿੰਗ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ: 9 ਮਜ਼ਦੂਰਾਂ ਦੀ ਮੌਤ
ਦੱਸ ਦੇਈਏ ਕਿ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਜਦੋਂ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਵੋਟਰ ਸੋਧ ਦੀਆਂ ਖਾਮੀਆਂ ਨੂੰ ਗੈਰ-ਲੋਕਤੰਤਰੀ ਦੱਸ ਰਹੇ ਸਨ ਤਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਉਨ੍ਹਾਂ ਨੂੰ ਰੋਕਿਆ ਤੇ ਲਾਲੂ-ਰਾਬੜੀ ਸਰਕਾਰ ਦੀਆਂ ਖਾਮੀਆਂ ਨੂੰ ਸੂਚੀਬੱਧ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਤੇਜਸਵੀ ਯਾਦਵ ਨੇ ਸਦਨ ਵਿੱਚ ਦੁਬਾਰਾ ਬੋਲਣਾ ਸ਼ੁਰੂ ਕੀਤਾ, ਤਾਂ ਆਰਜੇਡੀ ਦੇ ਭਾਈ ਵੀਰੇਂਦਰ ਨੇ ਕੁਝ ਅਜਿਹੀਆਂ ਟਿੱਪਣੀਆਂ ਕੀਤੀਆਂ ਜਿਸ ਨਾਲ ਸਪੀਕਰ ਨੰਦ ਕਿਸ਼ੋਰ ਯਾਦਵ ਗੁੱਸੇ ਵਿੱਚ ਆ ਗਏ।
ਇਹ ਵੀ ਪੜ੍ਹੋ - ਕੁੜੀ ਦਿੰਦੀ ਸੀ ਅਜਿਹਾ ਆਫਰ ਕਿ ਡੋਲ ਜਾਂਦਾ ਸੀ ਅਮੀਰਾਂ ਦਾ ਇਮਾਨ! ਫਿਰ ਹੋਟਲ 'ਚ...
ਬਿਹਾਰ ਵਿਧਾਨ ਸਭਾ ਵਿੱਚ ਆਰਜੇਡੀ ਵਿਧਾਇਕ ਭਾਈ ਵੀਰੇਂਦਰ ਨੇ ਕਿਹਾ ਕਿ ਇਹ ਸਦਨ ਕਿਸੇ ਦੇ ਪਿਓ ਦਾ ਨਹੀਂ ਹੈ। ਇਸ 'ਤੇ ਉਨ੍ਹਾਂ ਭਾਈ ਵੀਰੇਂਦਰ ਨੂੰ ਝਿੜਕੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੱਥੇ ਅਜਿਹੀ ਅਸ਼ਲੀਲ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਤੋਂ ਬਾਅਦ ਵਿਧਾਨ ਸਭਾ ਵਿਚ ਕਾਫ਼ੀ ਹੰਗਾਮਾ ਹੋਇਆ। ਵਿਧਾਨ ਸਭਾ ਸਪੀਕਰ ਨੇ ਉਹਨਾਂ ਨੂੰ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ 'ਤੇ ਵਾਰ-ਵਾਰ ਮੁਆਫ਼ੀ ਮੰਗਣ ਲਈ ਕਿਹਾ ਪਰ ਉਹਨਾਂ ਨੇ ਮੁਆਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਗੱਲ ਤੋਂ ਨਾਰਾਜ਼ ਹੋ ਕੇ ਵਿਧਾਨ ਸਭਾ ਦੀ ਕਾਰਵਾਈ ਸਪੀਕਰ ਨੇ ਪਹਿਲਾਂ 12 ਵਜੇ ਤੱਕ ਅਤੇ ਫਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com