ਐਡੀਲੇਡ- ਆਸਟ੍ਰੇਲੀਆ ਵਿੱਚ ਇੱਕ ਭਾਰਤੀ ਵਿਦਿਆਰਥੀ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ, ਨਸਲੀ ਟਿੱਪਣੀਆਂ ਕੀਤੀਆਂ ਗਈਆਂ ਅਤੇ ਦਰਦ ਨਾਲ ਤੜਫਦਾ ਹੋਇਆ ਉੱਥੇ ਹੀ ਛੱਡ ਦਿੱਤਾ ਗਿਆ। ਇਹ ਘਟਨਾ ਆਸਟ੍ਰੇਲੀਆ ਦੇ ਐਡੀਲੇਡ ਤੋਂ ਸਾਹਮਣੇ ਆਈ ਹੈ, ਜਿੱਥੇ ਕਾਰ ਪਾਰਕਿੰਗ ਦੇ ਝਗੜੇ ਦੌਰਾਨ ਇਹ ਸਨਸਨੀਖੇਜ਼ ਘਟਨਾ ਵਾਪਰੀ।
ਆਸਟ੍ਰੇਲੀਆ ਟੂਡੇ ਦੇ ਅਨੁਸਾਰ ਚਰਨਪ੍ਰੀਤ ਸਿੰਘ (23) ਸ਼ਨੀਵਾਰ ਸ਼ਾਮ ਨੂੰ ਆਪਣੀ ਪਤਨੀ ਨਾਲ ਸੈਰ ਲਈ ਬਾਹਰ ਗਿਆ ਸੀ। ਰਾਤ 9:22 ਵਜੇ ਦੇ ਕਰੀਬ, ਉਹ ਐਡੀਲੇਡ ਦੇ ਕਿੰਟੋਰ ਐਵੇਨਿਊ ਦੇ ਨੇੜੇ ਤੋਂ ਲੰਘ ਰਿਹਾ ਸੀ। ਫਿਰ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਕਿਉਂਕਿ ਉਹ ਇੱਕ ਭਾਰਤੀ ਸੀ। ਚਰਨਪ੍ਰੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਉਸ 'ਤੇ ਨਸਲੀ ਟਿੱਪਣੀਆਂ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਬਿਨਾਂ ਕਿਸੇ ਕਾਰਨ ਉਸਨੂੰ ਮਾਰਨਾ ਸ਼ੁਰੂ ਕਰ ਦਿੱਤਾ। ਚਰਨਪ੍ਰੀਤ ਅਨੁਸਾਰ,'' ਪਹਿਲਾਂ ਉਨ੍ਹਾਂ ਨੇ ਨਸਲਵਾਦੀ ਟਿੱਪਣੀ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਮੈਨੂੰ ਥੱਪੜ ਅਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਮੈਂ ਵੀ ਜਵਾਬੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਮੈਨੂੰ ਉਦੋਂ ਤੱਕ ਮਾਰਦੇ ਰਹੇ ਜਦੋਂ ਤੱਕ ਮੈਂ ਬੇਹੋਸ਼ ਨਹੀਂ ਹੋ ਗਿਆ।''
ਚਰਨਪ੍ਰੀਤ ਸਿੰਘ ਮੁਤਾਬਕ, "ਜਦੋਂ ਤੁਹਾਡੇ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਤਾਂ ਤੁਹਾਡਾ ਮਨ ਆਪਣੇ ਦੇਸ਼ ਵਾਪਸ ਜਾਣ ਦਾ ਹੁੰਦਾ ਹੈ। ਤੁਸੀਂ ਆਪਣੇ ਆਪ ਨੂੰ ਬਦਲ ਸਕਦੇ ਹੋ ਪਰ ਤੁਸੀਂ ਆਪਣਾ ਰੰਗ ਨਹੀਂ ਬਦਲ ਸਕਦੇ।" ਹਮਲੇ ਵਿੱਚ ਚਰਨਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸਦੇ ਸਿਰ ਵਿੱਚ ਡੂੰਘੀ ਸੱਟ ਲੱਗੀ ਅਤੇ ਚਿਹਰੇ ਦੀਆਂ ਕਈ ਹੱਡੀਆਂ ਟੁੱਟ ਗਈਆਂ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦਾ ਰਾਤ ਭਰ ਇਲਾਜ ਚੱਲਦਾ ਰਿਹਾ।
ਹਮਲੇ ਦੀ ਵੀਡੀਓ ਵਾਇਰਲ
ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆਇਆ ਹੈ, ਜਿਸ ਵਿੱਚ 5 ਦੋਸ਼ੀ ਚਰਨਪ੍ਰੀਤ ਸਿੰਘ ਨੂੰ ਬੇਰਹਿਮੀ ਨਾਲ ਕੁੱਟਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੰਜ ਦੋਸ਼ੀ ਉਸਦੇ ਪੇਟ ਅਤੇ ਮੂੰਹ 'ਤੇ ਲੱਤਾਂ ਅਤੇ ਮੁੱਕੇ ਮਾਰ ਰਹੇ ਹਨ। ਇਸ ਦੇ ਨਾਲ ਹੀ ਚਰਨਪ੍ਰੀਤ ਦੀ ਪਤਨੀ ਇਸ ਪੂਰੀ ਘਟਨਾ ਨੂੰ ਕੈਮਰੇ ਵਿੱਚ ਰਿਕਾਰਡ ਕਰਦੀ ਦਿਖਾਈ ਦੇ ਰਹੀ ਹੈ ਅਤੇ ਡਰੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਕਿਹਾ, "ਜਦੋਂ ਅਸੀਂ ਪਹੁੰਚੇ ਤਾਂ ਪੀੜਤ ਜ਼ਮੀਨ 'ਤੇ ਬੇਹੋਸ਼ ਪਿਆ ਸੀ। ਉਸਦੇ ਚਿਹਰੇ 'ਤੇ ਬਹੁਤ ਸਾਰੀਆਂ ਸੱਟਾਂ ਸਨ। ਉਸਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।"
ਪੜ੍ਹੋ ਇਹ ਅਹਿਮ ਖ਼ਬਰ-ਵਿਦੇਸ਼ੀ ਧਰਤੀ 'ਤੇ ਭਾਰਤੀ ਵਿਅਕਤੀ 'ਤੇ ਨਸਲਵਾਦੀ ਹਮਲਾ, ਬੇਰਹਿਮੀ ਨਾਲ ਕੁੱਟਮਾਰ
ਇਕ ਵਿਅਕਤੀ ਗ੍ਰਿਫ਼ਤਾਰ ਤੇ ਭਾਰਤੀ ਭਾਈਚਾਰੇ 'ਚ ਨਾਰਾਜ਼ਗੀ
ਆਸਟ੍ਰੇਲੀਅਨ ਪੁਲਿਸ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਮਾਮਲੇ ਵਿਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਘਟਨਾ ਤੋਂ ਬਾਅਦ ਬਾਕੀ ਹਮਲਾਵਰ ਮੌਕੇ ਤੋਂ ਭੱਜ ਗਏ ਅਤੇ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਆਮ ਲੋਕਾਂ ਤੋਂ ਮਦਦ ਮੰਗੀ ਹੈ ਤਾਂ ਜੋ ਉਹ ਬਾਕੀ ਹਮਲਾਵਰਾਂ ਨੂੰ ਫੜ ਸਕਣ। ਐਡੀਲੇਡ ਵਿੱਚ ਭਾਰਤੀ ਭਾਈਚਾਰਾ ਇਸ ਹਮਲੇ ਤੋਂ ਨਾਰਾਜ਼ ਹੈ। ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਪ੍ਰਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ। ਚਰਨਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ 'ਤੇ ਸਮਰਥਨ ਮਿਲ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਨਸਲੀ ਹਮਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com