ਟਾਂਡਾ ਉੜਮੜ: ਅੱਜ ਤੜਕਸਾਰ ਟਾਂਡਾ-ਸ਼੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਪੁਲ਼ ਪੁਖਤਾ ਨਜ਼ਦੀਕ ਕਿਸੇ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਬੈਂਸ ਅਵਾਨ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਹ ਹਾਦਸਾ ਅੱਜ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਆਪਣੇ ਪੁੱਤਰ ਨੂੰ ਲੈਣ ਲਈ ਆਪਣੇ ਪਿੰਡ ਤੋਂ ਜਾਜਾ ਬਾਈਪਾਸ ਜਾ ਰਿਹਾ ਸੀ ਪਰ ਪਿੰਡ ਦੇ ਨੇੜੇ ਹੀ ਇਹ ਭਾਣਾ ਵਾਪਰ ਗਿਆ। ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com