ਖੰਨਾ: ਖੰਨਾ ਦੇ ਬੀਜਾ ਵਿਖੇ ਅੱਜ ਸਵੇਰੇ-ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਇਕ ਇਕ ਧਾਗਾ ਫੈਕਟਰੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਡੇਢ ਦਰਜਨ ਫੈਕਟਰੀ ਮੁਲਾਜ਼ਮ ਫੱਟੜ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕੀ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਟਿੱਪਰ ਰਿਹਾ ਜੋ ਕਿ ਚੌਂਕ ਵਿਚ ਆ ਰਹੀ ਧਾਗਾ ਫੈਕਟਰੀ ਦੀ ਬੱਸ ਨਾਲ ਟਕਰਾ ਗਿਆ ਅਤੇ ਬੱਸ ਪਲਟ ਗਈ, ਬਸ ਵਿਚ 20 ਤੋਂ 25 ਮੁਲਾਜ਼ਮ ਸਵਾਰ ਦੱਸੇ ਜਾ ਰਹੇ ਹਨ। ਹਾਦਸੇ ਸਮੇਂ ਦੋਨਾਂ ਵਾਹਨਾਂ ਦੀ ਰਫ਼ਤਾਰ ਤੇਜ ਦੱਸੀ ਜਾ ਰਹੀ ਹੈ। ਮੌਕੇ 'ਤੇ ਪੁੱਜੇ ਪੁਲਸ ਅਧਿਾਰੀਆਂ ਨੇ ਦੱਸਿਆ ਕਿ ਫੱਟੜ ਹੋਏ ਫੈਕਟਰੀ ਮੁਲਾਜ਼ਮ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਐਂਬੂਲੈਂਸ ਰਾਹੀਂ ਭੇਜ ਦਿੱਤਾ ਹੈ ਬਾਕੀ ਜਾਂਚ ਕੀਤੀ ਜਾ ਰਹੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com