ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ 'ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ 'ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਅੱਜ ਨਾਰਾਇਣ ਪਬਲਿਕ ਸਕੂਲ ਦੀ ਇਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਸ ਕੇਸ ਵੀ ਦਰਜ ਕੀਤਾ ਗਿਆ ਹੈ। ਐੱਸ.ਡੀ.ਐੱਮ. ਪਟਿਆਲਾ ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਸਹਾਇਕ ਟਰਾਂਸਪੋਰਟ ਅਫ਼ਸਰ ਮਨਪ੍ਰੀਤ ਕੌਰ ਅਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਸ ਦੇ ਸਹਿਯੋਗ ਨਾਲ ਨਿੱਜੀ ਸਕੂਲ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਟੀਮ ਨੇ ਨਿੱਜੀ ਸਕੂਲ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਅਮਲੀ ਰੂਪ 'ਚ ਲਾਗੂ ਕਰਨ ਲਈ ਕਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com