ਗਾਇਕ ਬੀਰ ਸਿੰਘ ਦੇ ਮੁਆਫੀਨਾਮੇ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ

ਗਾਇਕ ਬੀਰ ਸਿੰਘ ਦੇ ਮੁਆਫੀਨਾਮੇ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ

ਅੰਮ੍ਰਿਤਸਰ- ਸ਼੍ਰੀਨਗਰ 'ਚ ਹੋਏ ਸ਼ਤਾਬਦੀ ਸਮਾਗਮ ਦੌਰਾਨ ਸਿੱਖ ਮਰਿਆਦਾ ਦੀ ਉਲੰਘਣਾ ਹੋਣ ਦੇ ਮਾਮਲੇ 'ਚ ਪੰਜਾਬੀ ਗਾਇਕ ਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਬੀਰ ਸਿੰਘ ਨੇ ਬਿਨਾਂ ਸੱਦੇ ਹੀ ਆਪਣੀ ਗਲਤੀ ਦਾ ਅਹਿਸਾਸ ਕਰ ਕੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਰ ਸਿੰਘ ਵੱਲੋਂ ਕੀਤੀ ਗਈ ਖਿਮਾ ਜਾਚਨਾ ’ਤੇ ਵਿਚਾਰ ਕੀਤਾ ਜਾਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਜੋ ਪ੍ਰੋਗਰਾਮ ਸ਼੍ਰੀਨਗਰ 'ਚ ਕਰਵਾਇਆ ਹੈ, ''ਕੀ ਇਹ ਸ਼ਤਾਬਦੀ ਮਨਾਉਣ ਦਾ ਢੰਗ ਸੀ?" ਉਨ੍ਹਾਂ ਕਿਹਾ ਕਿ ਜੇ ਅਸੀਂ ਕਾਰਵਾਈ ਕਰੀਏ ਤਾਂ ਕਿਹਾ ਜਾਂਦਾ ਹੈ ਕਿ ਇਹ ਸਿਆਸਤ ਹੈ। ਉਨ੍ਹਾਂ ਕਿਹਾ ਉਸ ਪ੍ਰੋਗਰਾਮ 'ਚ ਕੀਤੇ ਗਏ ਨਾਚ-ਗਾਣੇ ਤੇ ਮਨੋਰੰਜਨ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਅਤੇ ਇਸ ਦੇ ਭਾਸ਼ਾ ਵਿਭਾਗ ਨੂੰ ਆਪੋ-ਆਪਣੇ ਫ਼ਰਜ਼ ਸਮਝਣੇ ਚਾਹੀਦੇ ਹਨ। ਸਰਕਾਰ ਦਾ ਕੰਮ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣਾ ਨਹੀਂ ਅਤੇ ਨਾ ਹੀ ਗੁਰਮਤਿ ਸਮਾਗਮ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਜੇਕਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸੁਹਿਰਦ ਹੈ ਤਾਂ ਉਸ ਨੂੰ ਵਿਕਾਸ ਕਾਰਜ ਅਤੇ ਸ਼ਤਾਬਦੀ ਮਨਾਉਣ ਲਈ ਹੋਰ ਲੋੜੀਂਦੇ ਪ੍ਰਬੰਧਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸ਼ਤਾਬਦੀ ਦੇ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣੇ ਹਨ, ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਸੜਕ ਦਾ ਬੁਰਾ ਹਾਲ ਹੈ ਤੇ ਇਸ ਦਾ ਕਾਰਜ ਕਾਰ ਸੇਵਾ ਵਾਲੇ ਮਹਾਂਪੁਰਖ ਕਰ ਰਹੇ ਹਨ ਅਤੇ ਇਸੇ ਰਸਤੇ ਉੱਤੇ ਪੈਂਦੇ ਪੁਲ ਦੀ ਹਾਲਤ ਵੀ ਬਹੁਤ ਮਾੜੀ ਹੈ, ਸਰਕਾਰ ਉਸ ਨੂੰ ਠੀਕ ਕਰਵਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS