ਹਿਮਾਚਲ - ਮੌਸਮ ਵਿਗਿਆਨ ਕੇਂਦਰ ਨੇ ਅੱਜ ਯਾਨੀ 26 ਜੁਲਾਈ ਤੋਂ 29 ਜੁਲਾਈ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਚਾਰ ਦਿਨ ਲਗਾਤਾਰ ਪੈਣ ਵਾਲੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸਦਾ ਮਤਲਬ ਹੈ ਕਿ ਇਨ੍ਹਾਂ ਚਾਰ ਦਿਨਾਂ ਦੇ ਅੰਦਰ ਲੋਕਾਂ ਨੂੰ ਖ਼ਾਸ ਤੌਰ 'ਤੇ ਸਾਵਧਾਨ ਰਹਿਣ ਦੀ ਲੋੜ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਸਿਰਮੌਰ, ਚੰਬਾ, ਕਾਂਗੜਾ, ਊਨਾ, ਸ਼ਿਮਲਾ ਅਤੇ ਮੰਡੀ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਥਾਵਾਂ ਲਈ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਪਿਛਲੇ 24 ਘੰਟਿਆਂ ਦਾ ਮੌਸਮ
ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੀ ਅਤੇ ਕਈ ਥਾਵਾਂ 'ਤੇ ਮੀਂਹ ਪਿਆ। ਇਸ ਕਾਰਨ ਉੱਚੀਆਂ ਥਾਵਾਂ 'ਤੇ ਤਾਪਮਾਨ ਵਿੱਚ ਕਮੀ ਆਈ ਹੈ। ਰਾਜ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਕੇਲੋਂਗ ਵਿੱਚ 11.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜਦੋਂ ਕਿ ਸਭ ਤੋਂ ਵੱਧ ਵੱਧ ਤਾਪਮਾਨ ਪਾਉਂਟਾ ਸਾਹਿਬ ਵਿੱਚ 36.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਇਹਨਾਂ ਗੱਲ਼ਾਂ ਦਾ ਰੱਖੋ ਖ਼ਾਸ ਧਿਆਨ
ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਹੋ ਜਾਂ ਇੱਥੇ ਆਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਲੋਕਾਂ ਨੂੰ ਕੁਝ ਖ਼ਾਸ ਗੱਲਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਗੜਨ ਦੀ ਸੰਭਾਵਨਾ ਹੈ, ਇਸ ਲਈ ਆਮ ਲੋਕਾਂ ਅਤੇ ਸੈਲਾਨੀਆਂ ਨੂੰ ਆਪਣੀਆਂ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ ਹੈ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣਾ ਚਾਹੀਦਾ ਹੈ। ਘਰ ਦੇ ਅੰਦਰ ਰਹਿਣ ਦੀ ਕੋਸ਼ਿਸ਼ ਕਰੋ। ਦਰਿਆਵਾਂ ਅਤੇ ਨਾਲਿਆਂ ਦੇ ਕੰਢਿਆਂ ਦੇ ਨੇੜੇ ਨਾ ਜਾਓ, ਕਿਉਂਕਿ ਮੀਂਹ ਕਾਰਨ ਪਾਣੀ ਦਾ ਪੱਧਰ ਅਚਾਨਕ ਵੱਧ ਸਕਦਾ ਹੈ। ਕਿਸੇ ਵੀ ਥਾਂ ਦੀ ਯਾਤਰਾ ਕਰਨ ਤੋਂ ਪਹਿਲਾਂ ਮੌਸਮ ਦੀ ਭਵਿੱਖਬਾਣੀ ਜ਼ਰੂਰ ਚੈੱਕ ਕਰ ਲਓ।
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com