ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਮੀਟਿੰਗ ਐੱਸ. ਜੀ. ਪੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਗੁਰਚਰਨ ਸਿੰਘ ਲਾਂਬਾ ਅਮਰੀਕਾ, ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਿਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com