CM ਮਾਨ ਦੀਆਂ ਕੈਪਟਨ ਨੂੰ ਖਰੀਆਂ-2 ਤੇ ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਦੀ ਤਿਆਰੀ, ਪੜ੍ਹੋ TOP-10 ਖ਼ਬਰਾਂ

CM ਮਾਨ ਦੀਆਂ ਕੈਪਟਨ ਨੂੰ ਖਰੀਆਂ-2 ਤੇ ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਦੀ ਤਿਆਰੀ, ਪੜ੍ਹੋ TOP-10 ਖ਼ਬਰਾਂ

ਜਲੰਧਰ-ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸੀ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ। ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ। ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਕ ਵਾਰ ਫ਼ਿਰ ਮੁਸੀਬਤਾਂ ਵਿਚ ਘਿਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ Legal Notice ਭੇਜਿਆ ਹੈ। ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ 72 ਘੰਟਿਆਂ ਦੇ ਅੰਦਰ ਜਨਤਕ ਤੌਰ 'ਤੇ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ। ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ..


1. 25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ ਕੇਂਦਰ ਅੱਗੇ ਰੱਖੀ ਮੰਗ
ਸ਼੍ਰੋਮਣੀ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਮੀਟਿੰਗ ਐੱਸ. ਜੀ. ਪੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਗੁਰਚਰਨ ਸਿੰਘ ਲਾਂਬਾ ਅਮਰੀਕਾ, ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਿਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਦੀ ਤਿਆਰੀ! ਭੇਜਿਆ ਗਿਆ Legal Notice
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਕ ਵਾਰ ਫ਼ਿਰ ਮੁਸੀਬਤਾਂ ਵਿਚ ਘਿਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ Legal Notice ਭੇਜਿਆ ਹੈ। ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ 72 ਘੰਟਿਆਂ ਦੇ ਅੰਦਰ ਜਨਤਕ ਤੌਰ 'ਤੇ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਬਦਲੀਆਂ, ਪੂਰੀ LIST ਆ ਗਈ ਸਾਹਮਣੇ
ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਮਾਨ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ 'ਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੈਪਟਨ ਅਮਰਿੰਦਰ ਨੂੰ ਖਰੀਆਂ-ਖਰੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ ਜਦੋਂ ਲੋਕਾਂ ਦੇ ਪੁੱਤ ਤੁਹਾਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿਚ ਤੜਫ-ਤੜਫ ਕੇ ਮਰ ਰਹੇ ਸੀ, ਉਸ ਵੇਲੇ ਤੁਸੀਂ ਮਹਿਫ਼ਲਾਂ 'ਚ ਬੈਠੇ ਸੀ। ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ। ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ। ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਲਬ
ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਤਲਬ ਕੀਤਾ ਹੈ। ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਤਲਬ ਕੀਤਾ ਗਿਆ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. ਕੁਝ ਦੇਰ ਵਿੱਚ ਹੋਵੇਗਾ ਇੱਕ ਵੱਡਾ ਧਮਾਕਾ...', ਹਵਾਈ ਅੱਡੇ 'ਤੇ ਬੰਬ ਦੀ ਖ਼ਬਰ ਨੇ ਪਵਾਈਆਂ ਭਾਜੜਾਂ
ਮੁੰਬਈ ਹਵਾਈ ਅੱਡੇ 'ਤੇ ਬੰਬ ਹੋਣ ਦੀ ਖ਼ਬਰ ਨੇ ਪੂਰੀ ਮਾਇਆਨਗਰੀ ਵਿੱਚ ਹਲਚਲ ਮਚਾ ਦਿੱਤੀ। ਮੁੰਬਈ ਪੁਲਸ ਤੁਰੰਤ ਅਲਰਟ ਮੋਡ 'ਤੇ ਆ ਗਈ। ਇਹ ਧਮਕੀ ਇੱਕ-ਦੋ ਵਾਰ ਨਹੀਂ ਸਗੋਂ ਤਿੰਨ ਵਾਰ ਮਿਲੀ। ਮੁੰਬਈ ਹਵਾਈ ਅੱਡੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਲੋਕ ਸਭਾ 'ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 17 ਸੰਸਦ ਮੈਂਬਰ 'ਸੰਸਦ ਰਤਨ' ਨਾਲ ਹੋਣਗੇ ਸਨਮਾਨਤ
ਸੁਪ੍ਰੀਆ ਸੁਲੇ (ਰਾਸ਼ਟਰਵਾਦੀ ਕਾਂਗਰਸ ਪਾਰਟੀ-ਸ਼ਰਦਚੰਦਰ ਪਵਾਰ), ਰਵੀ ਕਿਸ਼ਨ (ਭਾਰਤੀ ਜਨਤਾ ਪਾਰਟੀ), ਨਿਸ਼ੀਕਾਂਤ ਦੂਬੇ (ਭਾਜਪਾ) ਅਤੇ ਅਰਵਿੰਦ ਸਾਵੰਤ (ਸ਼ਿਵ ਸੈਨਾ-ਊਧਵ ਬਾਲਾਸਾਹਿਬ ਠਾਕਰੇ) ਸਮੇਤ 17 ਮੈਂਬਰਾਂ ਨੂੰ ਲੋਕ ਸਭਾ 'ਚ ਉਨ੍ਹਾਂ ਦੇ ਮਿਸਾਲੀ ਪ੍ਰਦਰਸ਼ਨ ਲਈ 'ਸੰਸਦ ਰਤਨ' ਪੁਰਸਕਾਰ-2025 ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਨਮਾਨਾਂ 'ਚ ਚਾਰ ਵਿਸ਼ੇਸ਼ ਜਿਊਰੀ ਪੁਰਸਕਾਰ ਵੀ ਸ਼ਾਮਲ ਹਨ, ਜੋ ਲਗਾਤਾਰ ਤਿੰਨ ਵਾਰ ਸੰਸਦੀ ਲੋਕਤੰਤਰ 'ਚ ਉਨ੍ਹਾਂ ਦੇ ਨਿਰੰਤਰ ਯੋਗਦਾਨ ਨੂੰ ਮਾਨਤਾ ਦਿੰਦੇ ਹਨ। ਵਿਸ਼ੇਸ਼ ਪੁਰਸਕਾਰ ਭਰਤਰੁਹਰੀ ਮਹਤਾਬ (ਭਾਜਪਾ, ਓਡੀਸ਼ਾ), ਐਨ ਕੇ ਪ੍ਰੇਮਚੰਦਰਨ (ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ, ਕੇਰਲ), ਸੁਪ੍ਰੀਆ ਸੁਲੇ (ਐਨਸੀਪੀ-ਸਪਾ, ਮਹਾਰਾਸ਼ਟਰ), ਅਤੇ ਸ਼੍ਰੀਰੰਗ ਅੱਪਾ ਬਾਰਨੇ (ਸ਼ਿਵ ਸੈਨਾ, ਮਹਾਰਾਸ਼ਟਰ) ਨੂੰ ਦਿੱਤੇ ਜਾਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਹੋਮ ਗਾਰਡ ਭਰਤੀ ਦੌੜ 'ਚ ਬੇਹੋਸ਼ ਹੋਈ ਔਰਤ, ਹਸਪਤਾਲ ਲਿਜਾਂਦੇ ਸਮੇਂ ਐਂਬੂਲੈਂਸ 'ਚ ਹੋਇਆ ਸਮੂਹਿਕ ਬਲਾਤਕਾਰ
ਅੱਜ ਦੇ ਸਮੇਂ ਵਿਚ ਔਰਤਾਂ ਨਾਲ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਔਰਤਾਂ ਦੀ ਸੁਰੱਖਿਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ। ਤਾਜ਼ਾ ਮਾਮਲਾ ਬਿਹਾਰ ਦੇ ਗਯਾ ਦਾ ਹੈ, ਜਿਥੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਹੋਮ ਗਾਰਡ ਭਰਤੀ ਦੌੜ ਦੌਰਾਨ ਬੇਹੋਸ਼ ਹੋਈ ਇੱਕ ਔਰਤ ਨਾਲ ਐਂਬੂਲੈਂਸ ਵਿੱਚ ਸਮੂਹਿਕ ਬਲਾਤਕਾਰ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਸ ਨੇ ਬਲਾਤਕਾਰ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਵੱਡੀ ਖਬਰ; ਅਦਾਲਤ ਦੀ ਕਾਰਵਾਈ ਮਗਰੋਂ ਵਿਗੜੀ ਯੂਟਿਊਬਰ ਪਾਇਲ ਮਲਿਕ ਦੀ ਸਿਹਤ
ਮਾਂ ਕਾਲੀ ਦਾ ਰੂਪ ਧਾਰਨ ਕਰਕੇ ਵਿਵਾਦਾਂ ਵਿਚ ਆਈ ਯੂਟਿਊਬਰ ਪਾਇਲ ਮਲਿਕ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿਵਾਦ ਕਾਰਨ ਪਾਇਲ ਕਾਫੀ ਤਣਾਅ ਵਿਚ ਸੀ, ਜਿਸ ਕਾਰਨ ਹੁਣ ਉਸ ਦੀ ਅਚਾਨਕ ਸਿਹਤ ਵਿਗੜ ਗਈ ਹੈ। ਸਥਿਤੀ ਨੂੰ ਵੇਖਦਿਆਂ ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਉਹ ਡਾਕਟਰਾਂ ਵਿਚ ਨਿਗਰਾਨੀ ਵਿਚ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


10. ਖ਼ਤਮ ਨਹੀਂ ਹੋਵੇਗੀ birthright citizenship! Trump ਨੂੰ ਵੱਡਾ ਝਟਕਾ
ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਹੈ, ਜਿਸ ਰਾਹੀਂ ਅਮਰੀਕਾ ਵਿੱਚ ਗੈਰ-ਕਾਨੂੰਨੀ ਜਾਂ ਅਸਥਾਈ ਤੌਰ 'ਤੇ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਜਨਮ ਤੋਂ ਹੀ ਨਾਗਰਿਕਤਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਇੱਕ ਕਾਰਜਕਾਰੀ ਹੁਕਮ ਰਾਹੀਂ ਇਸ ਨਿਯਮ ਨੂੰ ਲਾਗੂ ਕਰਨਾ ਚਾਹੁੰਦੇ ਸਨ ਕਿ ਅਮਰੀਕਾ ਵਿੱਚ ਪੈਦਾ ਹੋਏ ਉਨ੍ਹਾਂ ਬੱਚਿਆਂ ਨੂੰ ਨਾਗਰਿਕਤਾ ਨਾ ਦਿੱਤੀ ਜਾਵੇ ਜਿਨ੍ਹਾਂ ਦੇ ਮਾਪੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ ਜਾਂ ਅਸਥਾਈ ਵੀਜ਼ੇ 'ਤੇ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

Credit : www.jagbani.com

  • TODAY TOP NEWS