ਪੰਜਾਬ 'ਚ ਪੰਚਾਇਤੀ ਚੋਣਾਂ ਅੱਜ! ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ

ਪੰਜਾਬ 'ਚ ਪੰਚਾਇਤੀ ਚੋਣਾਂ ਅੱਜ! ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ

ਮਾਨਸਾ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਗਏ ਪ੍ਰੋਗਰਾਮ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਰਹਿ ਗਈਆਂ ਸੀਟਾਂ ’ਤੇ 27 ਜੁਲਾਈ 2025 ਮਤਲਬ ਕਿ ਅੱਜ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜ਼ਿਲ੍ਹਾ ਮਾਨਸਾ 'ਚ ਗ੍ਰਾਮ ਪੰਚਾਇਤ ਮਾਖੇਵਾਲਾ ਬਲਾਕ ਝੁਨੀਰ ਅਤੇ ਗ੍ਰਾਮ ਪੰਚਾਇਤ ਨਾਹਰਾਂ ਬਲਾਕ ਸਰਦੂਲਗੜ੍ਹ ਵਿਖੇ ਪੰਚਾਂ ਦੀ ਚੋਣ ਜਾ ਰਹੀ ਹੈ। ਇਸ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਆਈ. ਏ. ਐੱਸ. ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲੀ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 27 ਜੁਲਾਈ, 2025 ਨੂੰ ਜ਼ਿਲ੍ਹਾ ਮਾਨਸਾ ਅੰਦਰ ਬਣੇ ਗ੍ਰਾਮ ਪੰਚਾਇਤ ਮਾਖੇਵਾਲਾ ਬਲਾਕ ਝੁਨੀਰ ਅਤੇ ਗ੍ਰਾਮ ਪੰਚਾਇਤ ਨਾਹਰਾਂ ਬਲਾਕ ਸਰਦੂਲਗੜ੍ਹ ਦੋਵੇਂ ਪਿੰਡਾਂ ’ਚ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮ ’ਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਅਤੇ ਕਿਸੇ ਵੀ ਕਿਸਮ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ, ਬੈਨਰ ਨਹੀਂ ਲਗਾਇਆ ਜਾਵੇਗਾ।

ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਚੋਣ ਆਬਜ਼ਰਵਰ, ਪ੍ਰਸ਼ਾਸਨਿਕ ਪੁਲਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾਵੇਗਾ ਅਤੇ ਕਿਸੇ ਵੀ ਉਮੀਦਵਾਰ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਜਾਂ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਕਿਤ ਵਿਅਕਤੀ ਤੋਂ ਇਲਾਵਾ ਹੋਰ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਾਹਨ ਨਹੀਂ ਲਿਜਾਏਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS